Connect with us

Delhi

ਦਿੱਲੀ ‘ਚ 40 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਨੌਜਵਾਨ, ਬਚਾਅ ਲਈ NDRF ਟੀਮ ਵੱਲੋਂ ਕੋਸ਼ਿਸ਼ ਜਾਰੀ

Published

on

ਦਿੱਲੀ ਦੇ ਕੇਸ਼ੋਪੁਰ ਮੰਡੀ ਕੋਲ ਜਲ ਬੋਰਡ ਦੇ ਵਾਟਰ ਟ੍ਰੀਟਮੈਂਟ ਪਲਾਂਟ ਵਿਚ ਇਕ ਨੌਜਵਾਨ ਬੋਰਵੈੱਲ ਵਿਚ ਡਿੱਗ ਗਿਆ। ਇਹ ਘਟਨਾ ਰਾਤ 1 ਵਜੇ ਵਾਪਰੀ ਹੈ| ਬੋਰਵੈੱਲ ਦੀ ਡੂੰਘਾਈ 40 ਤੋਂ 50 ਫੁੱਟ ਦੱਸੀ ਜਾ ਰਹੀ ਹੈ। NDRF ਟੀਮ ਆਪਣੀ ਵੱਲੋਂ ਪੂਰੀ ਕੋਸ਼ਿਸ਼ ਕਰ ਰਹੀ ਹੈ|

ਦਿੱਲੀ ਦੇ ਕੇਸ਼ੋਪੁਰ ਮੰਡੀ ਇਲਾਕੇ ਵਿੱਚ ਇੱਕ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ। ਡਿੱਗਣ ਵਾਲੇ ਦੀ ਉਮਰ 18 ਤੋਂ 20 ਸਾਲ ਦੱਸੀ ਜਾ ਰਹੀ ਹੈ| ਕੇਸ਼ਾਪੁਰ ਮੰਡੀ ਦੇ ਕੋਲ ਦਿੱਲੀ ਜਲ ਬੋਰਡ ਪਲਾਂਟ ਦੇ ਅੰਦਰ ਇੱਕ 40 ਫੁੱਟ ਡੂੰਘਾ ਬੋਰਵੈੱਲ ਹੈ, ਜਿਸ ਵਿੱਚ ਨੌਜਵਾਨ ਅਚਾਨਕ ਡਿੱਗ ਗਿਆ। ਸੂਚਨਾ ਮਿਲਦੇ ਹੀ ਦਿੱਲੀ ਫਾਇਰ ਸਰਵਿਸ ਅਤੇ ਦਿੱਲੀ ਪੁਲਿਸ ਬੱਚੇ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਂਦਿਆਂ NDRF ਦੀ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਫਿਲਹਾਲ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਕੋਈ ਸਫਲਤਾ ਨਹੀਂ ਮਿਲੀ ਹੈ।

ਦਿੱਲੀ ਫਾਇਰ ਸਰਵਿਸ ਦਾ ਕਹਿਣਾ ਹੈ ਕਿ ਬਚਾਅ ਕਾਰਜ ਜਾਰੀ ਹੈ। ਜਲਦੀ ਹੀ ਬੱਚੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਬੋਰਵੈੱਲ ‘ਚ ਡਿੱਗੇ ਬੱਚੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨਾ ਹੀ ਅਜੇ ਤੱਕ ਕੋਈ ਹੋਰ ਜਾਣਕਾਰੀ ਪ੍ਰਾਪਤ ਹੋਈ ਹੈ।