Punjab
ਕੈਨੇਡਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਇੱਕ ਹਫ਼ਤਾ ਪਹਿਲਾਂ ਹੀ ਆਇਆ ਸੀ ਨੌਜਵਾਨ

27 ਦਸੰਬਰ 2023: ਹੁਸਿ਼ਆਰਪੁਰ ਦੇ ਮੁਹੱਲਾ ਰਹੀਮਪਰ ਨਜ਼ਦੀਕ ਸਥਿਤ ਬਾਜਵਾ ਪੈਟਰੋਲ ਪੰਪ ਸਾਹਮਣੇ ਹੋਏ ਇਕ ਦਰਦਨਾਕ ਸੜਕ ਹਾਦਸੇ ਚ ਇਕ ਹਫਤਾ ਪਹਿਲਾਂ ਹੀ ਕੈਨੇਡਾ ਤੋਂ ਆਏ ਮਾਂ ਪੁੱਤ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜੱਦ ਕਿ ਇਸ ਹਾਦਸੇ ਚ ਇਕ ਹੋਰ ਨੌਜਵਾਨ ਗੰਭੀਰ ਰੂਪ ਚ ਜ਼ਖਮੀ ਹੋਇਆ ਹੈ ਜਿਸਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਡਾਕਟਰਾਂ ਵਲੋਂ ਉਸਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ।
ਮ੍ਰਿਤਕਾਂ ਦੀ ਪਹਿਚਾਣ ਰੁਨਿਸ਼ ਰੰਧਾਵਾ ਪੁੱਤਰ ਰੁਪਮ ਰੰਧਾਵਾ ਅਤੇ ਨਿਸ਼ਾ ਰੰਧਾਵਾ ਪਤਨੀ ਰੁਪਮ ਰੰਧਾਵਾ ਵਜੋਂ ਹੋਈ ਹੈ ਜੋ ਕਿ ਮਾਂ ਪੁੱਤ ਸਨ।ਜਾਣਕਾਰੀ ਦਿੰਦਿਆਂ ਮੌਕੇ ਤੇ ਮੌਜੂਦ ਪ੍ਰਤੱਖਦਰਸ਼ੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 8 ਵਜੇ ਇਹ ਹਾਦਸਾ ਉਸ ਵਕਤ ਹੋਇਆ ਜਦੋਂ ਦੋਵੇਂ ਮਾਂ ਪੁੱਤ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ ਸਨ ਤੇ ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਸਪਲੈਂਡਰ ਮੋਟਰਸਾਈਕਲ ਸਵਾਰ ਨੌਜਵਾਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਮਾਂ ਅਤੇ ਸਪਲੈਂਡਰ ਸਵਾਰ ਮੁੰਡਾ ਗੰਭੀਰ ਜ਼ਖਮੀ ਹੋ ਗਏ ਤੇ ਇਨ੍ਹਾਂ ਚੋਂ ਮਾਂ ਪੁੱਤ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਫੀ ਸਮੇਂ ਤੱਕ ਐਂਬੂਲੈਂਸ ਮੌਕੇ ਤੇ ਨਹੀਂ ਪਹੁੰਚੀ ਤੇ ਜੇਕਰ ਐਂਬੂਲੈਂਸ ਮੌਕੇ ਤੇ ਪਹੁੰਚ ਜਾਂਦੀ ਤਾਂ ਹੋ ਸਕਦਾ ਕਿਸੇ ਦੀ ਜਾਨ ਬੱਚ ਸਕਦੀ ਸੀ। ਦੂਜੇ ਪਾਸੇ ਮਾਮਲੇ ਦੀ ਪੜਤਾਲ ਕਰ ਰਹੇ ਪੁਰਹੀਰਾਂ ਪੁਲਿਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਾਂ ਪੁੱਤ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।