Connect with us

Punjab

ਮਰੀਜ਼ ਬਣ ਕੇ ਨੌਜਵਾਨ ਨੇ ਡਾਕਟਰ ‘ਤੇ ਚਲਾਈਆਂ ਗੋਲੀਆਂ, ਸੀਸੀਟੀਵੀ ‘ਚ ਕੈਦ ਹੋਇਆ ਦ੍ਰਿਸ਼

Published

on

ਪੰਜਾਬ ਵਿੱਚ ਨਿੱਤ ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ। ਭਾਵੇਂ ਪੰਜਾਬ ਵਿੱਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ ਪਰ ਫਿਰ ਵੀ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਦਾ ਹੈ। ਇਤਿਹਾਸਕ ਕਸਬਾ ਤਲਵੰਡੀ ਸਾਬੋ ਵਿੱਚ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਸਬੇ ਦੇ ਮਸ਼ਹੂਰ ਡਾਕਟਰ ਦਿਨੇਸ਼ ਬਾਂਸਲ ਦੇ ਮਰੀਜ਼ ਬਣ ਕੇ ਆਏ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਨਰਸਿੰਗ ਹੋਮ ਵਿੱਚ ਦਾਖਲ ਹੋ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਇਹ ਘਟਨਾ ਰਾਤ ਕਰੀਬ 8 ਵਜੇ ਦੀ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਦੋ ਮੋਟਰਸਾਈਕਲ ਸਵਾਰ ਵਿਅਕਤੀ ਰਾਜ ਨਰਸਿੰਗ ਹੋਮ ‘ਚ ਆਏ ਅਤੇ ਡਾਕਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਉਸ ਨੂੰ ਮੈਕਸ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੋ ਵਿਅਕਤੀ ਮਰੀਜ਼ ਬਣ ਕੇ ਹਸਪਤਾਲ ਪੁੱਜੇ ਅਤੇ ਡਾਕਟਰ ਨਾਲ ਤਕਰਾਰ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਡਾਕਟਰ ਬਾਂਸਲ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਡੀ.ਐੱਸ.ਪੀ. ਬੂਟਾ ਸਿੰਘ ਗਿੱਲ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਤੋਂ ਬਾਅਦ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਲਾਕੇ ਦੀ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।