Connect with us

Punjab

ਦਿਨ ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਨੌਜਵਾਨ

Published

on

PUNJAB : ਖਰੜ ‘ਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਵੱਡੀ ਘਟਨਾ ਦੁਪਹਿਰ ਕਰੀਬ 12.30 ਵਜੇ ਵਾਪਰੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਮਨੀ ਸਿੰਘ (26) ਪਿੰਡ ਤੁੜ ਵਜੋਂ ਹੋਈ ਹੈ।

ਪਤਾ ਲੱਗਾ ਹੈ ਕਿ ਮਨੀ ਸਿੰਘ ਪੁੱਤਰ ਬਬਲੀ ਪਿੰਡ ਤੁੜ ਦਾ ਬਾਊਂਸਰ ਸੀ। ਅੱਜ ਕਰੀਬ 12 ਵਜੇ ਜਦੋਂ ਉਹ ਜਿੰਮ ਤੋਂ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਪਿੰਡ ਚੰਦੋ ਨੇੜੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ| ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।