Punjab
9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

11ਅਕਤੂਬਰ 2023: ਤਰਨ ਤਾਰਨ ਅਧੀਨ ਪੈਦੇ ਪਿੰਡ ਮੰਮਣਕੇ ਦੇ 21 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਖਚੈਨ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪਿੰਡ ਮੰਮਣਕੇ ਵਜੋਂ ਹੈ। ਇਸੁ ਦੁਖਦਾਈ ਘੜੀ ਵਿਚ ਸਾਕ ਸਬੰਧੀ ਰਿਸ਼ਤੇਦਾਰ ਅਤੇ ਲੋਕ ਵੱਡੇ ਪੱਧਰ ਤੇ ਪਹੁੰਚ ਕੇ ਪਰਿਵਾਰ ਨੂੰ ਦਿਲਾਸਾ ਦੇ ਰਹੇ ਹਨ ਉੱਥੇ ਹੀ ਤਰਨ ਤਾਰਨ ਜਿਲੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ ਹੈ।
ਇਸ ਸਬੰਧੀ ਜਾਣਕਾਰੀ ਦਿਆਂ ਮ੍ਰਿਤਕ ਸੁਖਚੈਨ ਸਿੰਘ ਦੇ ਪਿਤਾ ਰਾਜਪਾਲ ਸਿੰਘ ਨੇ ਦੱਸਿਆ ਕਿ ਬੀਤੀ ਸੱਤ ਅਕਤੂਬਰ ਨੂੰ ਉਸ ਨਾਲ ਕਰੀਬ 11 ਵਜੇ ਸੁਖਚੈਨ ਸਿੰਘ ਦੀ ਗੱਲ ਹੁੰਦੀ ਹੈ ਤਾਂ ਉਹ ਕਹਿੰਦਾ ਹੈ ਕਿ ਉਹ ਕੰਮ ਤੋਂ ਥਕਾਵਟ ਵਿੱਚ ਹੈ ਉਸ ਨੂੰ ਹੁਣ ਡਿਸਟਰਬ ਨਾ ਕੀਤਾ ਜਾਵੇ ਤਾਂ ਉਸ ਤੋਂ ਕੁਝ ਚਿਰ ਬਾਅਦ ਹੀ ਪਿੰਡ ਦੇ ਹੀ ਵਿਅਕਤੀਆਂ ਨੂੰ ਕੈਨੇਡਾ ਤੋਂ ਫੋਨ ਆਉਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਸੁਖਚੈਨ ਸਿੰਘ ਦੀ ਤਬੀਅਤ ਖਰਾਬ ਹੋ ਗਈ ਹੈ ਅਤੇ ਉਸਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਜਿੱਥੇ ਡਾਕਟਰਾਂ ਵੱਲੋਂ ਉਸਨੂੰ 24 ਘੰਟੇ ਆਈਸੀਯੂ ਵਿੱਚ ਰੱਖਣ ਤੋਂ ਬਾਅਦ ਮ੍ਰਿਤ ਕਰਾਰ ਦੇ ਦਿੱਤਾ ਜਾਂਦਾ ਹੈ। ਪਰਿਵਾਰ ਨੌਜਵਾਨ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹੈ ਅਤੇ ਇਸ ਮੌਕੇ ਮ੍ਰਿਤਕ ਦੇ ਚਾਚਾ ਪਿਤਾ ਅਤੇ ਸਾਗ ਸਬੰਧੀ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਨੌਜਵਾਨ ਦੀ ਲਾਸ਼ ਪਰਿਵਾਰ ਨੂੰ ਜਲਦ ਤੋਂ ਜਲਦ ਸੌਪਣ ਦੀ ਮੰਗ ਕੀਤੀ ਜਾ ਰਹੀ ਬਾਕੀ ਸੁਖਚੈਨ ਸਿੰਘ ਦੀਆਂ ਅੰਤਿਮ ਰਸਮਾਂ ਪਰਿਵਾਰ ਅਦਾ ਕਰ ਸਕੇ ।