Punjab
ਮਾਨ ਸਰਕਾਰ ਪੰਜਾਬੀਆਂ ਨੂੰ ਦੇਣ ਜਾ ਰਹੀ ਤੋਹਫਾ, ਲੁਧਿਆਣਾ ‘ਚ ਸ਼ੁਰੂ ਹੋਣ ਜਾ ਰਹੇ ਆਮ ਆਦਮੀ ਕਲੀਨਿਕ
ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ 80 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ। ਇਸ ਤਰ੍ਹਾਂ ਮਾਨ ਸਰਕਾਰ 580 ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸੌਂਪੇਗੀ।
ਇਸ ਤੋਂ ਪਹਿਲਾਂ ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ ਚੱਲ ਰਹੇ ਹਨ। 80 ਨਵੇਂ ਕਲੀਨਿਕਾਂ ਦੇ ਉਦਘਾਟਨ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਹਾਜ਼ਰ ਹੋਣਗੇ। ਪੰਜਾਬ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 25,63,489 ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।