India
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ‘ਤੇ ਕਸੇ ਤੰਜ, ਰਾਸ਼ਨ ਵੰਡ ਘੁਟਾਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਫਤਹਿਗੜ੍ਹ ਸਾਹਿਬ, 22 ਮਈ( ਰਣਯੋਧ ਸਿੰਘ): ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲੱਗੀ ਤਾਲਾਬੰਦੀ ਅਤੇ ਕਰਫਿਊ ਕਾਰਨ ਸਾਰੇ ਕੰਮਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਹਨ ਜਿਸ ਕਰਕੇ ਹਰ ਵਰਗ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ ਜਿਸ ਕਰਕੇ ਆਮ ਆਦਮੀ ਪਾਰਟੀ ਨੇ ਸੂਬਾ ਸਰਕਾਰ ਨੂੰ ਲੋਕਾਂ ਦੇ ਬਿਜਲੀ ਬਿਲ ਅਤੇ ਲੋਨ ਦੀਆਂ ਕਿਸ਼ਤਾਂ ਤੋਂ ਰਾਹਤ ਦਿਵਾਉਣ ਦੀ ਗੱਲ ਆਖੀ ਹੈ ਤਾਂ ਜੋ ਲੋਕ ਚਿੰਤਾ ਮੁਕਤ ਹੋ ਸਕਣ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੇ ਲੋਕਾਂ ਲਈ ਜੋ ਰਾਸ਼ਨ ਭੇਜਿਆ ਸੀ ਉਹ ਵੀ ਰਾਜਨੀਤਕ ਲੋਕਾਂ ਨੇ ਜ਼ਰੂਰਤਮੰਦਾਂ ਦੀ ਬਜਾਏ ਉਨ੍ਹਾਂ ਦੇ ਨਾਅ ਕੱਟ ਕੇ ਆਪਣੇ ਚਹੇਤਿਆਂ ਨੂੰ ਦਿੱਤਾ ਹੈ ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲੀਅਤ ਸਾਹਮਣੇ ਆ ਸਕੇ। ਉਨ੍ਹਾਂ ਥਾਂ ਥਾਂ ਤੋਂ ਫੜੀ ਜਾ ਰਹੀ ਨਕਲੀ ਸ਼ਰਾਬ ਸਬੰਧੀ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਇੱਕੋ ਥਾਲੀ ਦੇ ਚੱਟੇ ਬਟੇ ਹਨ ਕਿਉਂਕਿ ਅਕਾਲੀਆਂ ਤੇ ਕਾਂਗਰਸੀਆਂ ਦਾ ਹੀ ਸ਼ਰਾਬ ਦੇ ਕਾਰੋਬਾਰ ‘ਤੇ ਕਬਜ਼ਾ ਹੈ ਜੋ ਇਸ ਮੁੱਦੇ ‘ਤੇ ਸਿਆਸਤ ਕਰਕੇ ਲੋਕਾਂ ਦੇ ਅੱਖੀ ਘੱਟਾ ਪਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਵਲੋਂ ਦੇਸ਼ ਵਾਸੀਆਂ ਲਈ ਦਿੱਤੇ 20 ਲੱਖ ਕਰੋੜ ਦੇ ਪੈਕੇਜ਼ ਨੂੰ ਇਕ ਡਰਾਮਾ ਦੱਸਿਆ ਕਿਉਂਕਿ ਇਸ ਦਾ ਵੱਡੇ ਵੱਡੇ ਧਨਾਢਾਂ ਤੋਂ ਸਿਵਾਏ ਆਮ ਜਨਤਾ ਨੂੰ ਕੋਈ ਲਾਭ ਨਹੀਂ ਮਿਲੇਗਾ।