Punjab
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਇਨ੍ਹਾਂ 10 ਵਿਧਾਇਕਾਂ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਨ੍ਹਾਂ 10 ਵਿਧਾਇਕਾਂ ਦੇ ਨਾਂ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਹਲਕਾ ਦਿੜਬਾ, ਡਾ: ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ, ਹਰਭਜਨ ਸਿੰਘ ਈ.ਟੀ.ਓ. ਵਿਧਾਨ ਸਭਾ ਹਲਕਾ ਜੰਡਿਆਲਾ, ਡਾ: ਵਿਜੇ ਸਿੰਗਲਾ ਵਿਧਾਨ ਸਭਾ ਹਲਕਾ ਮਾਨਸਾ, ਲਾਲ ਚੰਦ ਕਟਾਰੂਚੱਕ ਵਿਧਾਨ ਸਭਾ ਹਲਕਾ ਭੋਆ, ਗੁਰਮੀਤ ਸਿੰਘ ਮੀਤ ਹੇਅਰ ਵਿਧਾਨ ਸਭਾ ਹਲਕਾ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਵਿਧਾਨ ਸਭਾ ਹਲਕਾ ਅਜਨਾਲਾ ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ, ਬ੍ਰਹਮ ਸ਼ੰਕਰ ਝੀਪਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਹਰਜੋਤ ਸਿੰਘ ਬੈਂਸ ਵਿਧਾਨ ਸਭਾ ਹਲਕਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।