Punjab
ਬਠਿੰਡਾ ‘ਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ

17 ਦਸੰਬਰ 2023: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੀ ਮੌੜ ਮੰਡੀ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨਗੇ| ਇਸ ਦੌਰਾਨ ਸੀਐਮ ਕੇਜਰੀਵਾਲ ਅਤੇ ਸੀਐਮ ਮਾਨ ਵੀ ਜਨਤਾ ਨੂੰ ਸੰਬੋਧਨ ਕਰਨਗੇ, ‘ਆਪ’ ਵਿਕਾਸ ਕ੍ਰਾਂਤੀ ਰੈਲੀ ਰਾਹੀਂ ਲੋਕ ਸਭਾ ਚੋਣਾਂ 2024 ਲਈ ਚੋਣ ਬਿਗਲ ਵਜਾਉਣ ਦੀ ਤਿਆਰੀ ਕਰ ਰਹੀ ਹੈ| ਇਸ ‘ਵਿਕਾਸ ਕ੍ਰਾਂਤੀ ਰੈਲੀ’ ਦੌਰਾਨ 1125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ| ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬੈੱਡਾਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ, ਨਾਲ ਹੀ ਬਠਿੰਡਾ ਦੇ ਪੇਂਡੂ ਖੇਤਰਾਂ ਵਿੱਚ ਸੀਵਰੇਜ ਅਤੇ ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ|