Punjab
AAPਨੇ ਲੁਧਿਆਣਾ ਪੱਛਮੀ ਉੱਪ ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

LUDHIANA : ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਇਹ ਸੀਟ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਗੋਗੀ ਦੀ ਜਨਵਰੀ ਵਿੱਚ ਮੌਤ ਹੋ ਗਈ ਸੀ।
ਪਿਛਲੇ ਦਿਨੀਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਲੁਧਿਆਣਾ ਪੱਛਮੀ ਦੀ ਸੀਟ ‘ਤੇ ਜ਼ਿਮਨੀ ਚੋਣ ਹੋਣੀ ਹੈ। ਇਸ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ‘ਚ ‘ਆਪ’ ਵਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜਿਸ ਦਾ ਕਿ ਪਾਰਟੀ ਵਲੋਂ ਰਸਮੀ ਐਲਾਨ ਕਰ ਦਿੱਤਾ ਗਿਆ ਹੈ।