National
AAP ‘ਚ ਸ਼ਾਮਿਲ ਹੋਈ ਅਦਾਕਾਰਾ ਸੋਨੀਆ ਮਾਨ

ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (AAP) ਵਿੱਚ ਪੰਜਾਬ ਦੀ ਮਸ਼ਹੂਰ ਅਦਾਕਾਰਾਨੇ ਸ਼ਾਮਲ ਹੋ ਕੇ ਆਪਣਾ ਰਾਜਨੀਤਿਕ ਸਫ਼ਰ ਸ਼ੁਰੂ ਕਰ ਦਿੱਤਾ ਹੈ। ਜੀ ਹਾਂ, ਆਪ ‘ਚ ਸ਼ਾਮਿਲ ਹੋਣ ਵਾਲੀ ਪੰਜਾਬੀ ਅਦਾਕਾਰਾ ਦਾ ਨਾਮ ਸੋਨੀਆ ਮਾਨ ਹੈ। ਪਾਰਟੀ ਦੇਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਵਾਗਤ ਸਰੋਪਾ ਪਾ ਕੇ ਕੀਤਾ ।
“ਸੋਨੀਆ ਮਾਨ ਇਸ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲ ਚੁੱਕੀ ਹੈ। ਜਿੱਥੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਹਨ।”
ਸੋਨੀਆ ਮਾਨ ਨੇ ਸ਼ਾਮਿਲ ਹੋਣ ਤੋਂ ਬਾਅਦ ਕਿਹਾ,
ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਤੇ ਮਾਣ ਮਹਿਸੂਸ ਕਰਦੀ ਹਾਂ। ਪੰਜਾਬ ਅਤੇ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਅਤੇ ਤਰੱਕੀ ਵਾਸਤੇ ਦਿਨ ਰਾਤ ਮਿਹਨਤ ਕਰਨ ਲਈ ਵਚਨਬੱਧ ਹਾਂ।