Punjab
ਬਿਜਲੀ ਸਮਝੌਤੇ ਰੱਦ ਨਾ ਕੀਤੇ ਜਾਣ ਦੇ ਰੋਸ ਵਜੋਂ ‘ਆਪ’ ਨੇ ਫੂਕਿਆ ਕੈਪਟਨ ਦਾ ਪੁਤਲਾ

ਗੁਰਦਾਸਪੁਰ : ਪਿਛਲੀ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਸਮਝੌਤੇ ਰੱਦ ਨਾਂ ਕੀਤੇ ਜਾਣ ਦੇ ਰੋਸ਼ ਵਜੋਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਘੇਲ ਸਿੰਘ ਬਾਹੀਆ ਦੀ ਅਗਵਾਹੀ ਹੇਠ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ ਅਤੇ ਕਿਹਾ ਕਿ ਅਕਾਲੀ ਦਲਾ ਅਤੇ ਕਾਂਗਰਸੀ ਆਪਸ ਵਿੱਚ ਮਿਲੇ ਹੋਏ ਹਨ ਇਸ ਲਈ ਅਕਾਲੀ ਦਲ ਵਲੋਂ ਕੀਤੇ ਗਏ ਬਿਜਲੀ ਸਮਝੌਤੇ ਕਾਂਗਰਸ ਸਰਕਾਰ ਵੱਲੋਂ ਰੱਦ ਨਹੀਂ ਕੀਤੇ ਜਾ ਰਹੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਆਗੂ ਬਘੇਲ ਸਿੰਘ ਬਾਹੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਬਿਜਲੀ ਸਮਝੌਤੇ ਕੀਤੇ ਗਏ ਸਨ ਕੈਪਟਨ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਉਹ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ ਪਰ ਹੁਣ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਕਾਂਗਰਸੀ ਅਤੇ ਅਕਾਲੀ ਆਪਸ ਵਿੱਚ ਮਿਲੇ ਹੋਏ ਹਨ ਅਤੇ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਡੋਬਣ ਲੱਗੀਆਂ ਹੋਈਆਂ ਹਨ ਇਸ ਲਈ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਉਨ੍ਹਾਂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਬਿਜਲੀ ਸਮਝੌਤੇ ਰੱਦ ਕਰਨ ਬਾਰੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਜੋ ਹੁਣ ਆਪਣੇ ਵਾਅਦੇ ਤੋਂ ਭੱਜ ਰਹੇ ਹਨ ਇਸ ਮੌਕੇ ਤੇ ਆਪ ਆਗੂ ਬਘੇਲ ਸਿੰਘ ਬਾਹੀਆ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਪਵੇਗੀ