Connect with us

Punjab

‘ਆਪ’ ਸਰਕਾਰ ਨੇ ਮਹਿਲਾ ਪੱਤਰਕਾਰਾਂ ਲਈ ਲਿਆ ਅਹਿਮ ਫ਼ੈਸਲਾ, ਕਹੇ ਅਜਿਹੇ ਬੋਲ

Published

on

ਚੰਡੀਗੜ੍ਹ: ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਰਾਸ਼ਟਰੀ ਮਹਿਲਾ ਪੱਤਰਕਾਰ ਸੰਮੇਲਨ ਵਿੱਚ ਸੇਵਾ ਭਲਾਈ, ਸੁਤੰਤਰਤਾ ਸੈਨਾਨੀ, ਸੂਚਨਾ ਤੇ ਲੋਕ ਸੰਪਰਕ ਮੰਤਰੀ, ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਡਾ: ਬਲਜੀਤ ਕੌਰ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਸਮਾਜ ਔਰਤਾਂ ਤੋਂ ਬਿਨਾਂ ਅਧੂਰਾ ਹੈ। ਇਸ ਸਮਾਗਮ ਦਾ ਉਦੇਸ਼ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਦਾ ਉਦੇਸ਼ ਮਹਿਲਾ ਪੱਤਰਕਾਰਾਂ ਲਈ ਉਨ੍ਹਾਂ ਦੇ ਪੇਸ਼ੇ ਨੂੰ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕਰਨ ਅਤੇ ਹੱਲ ਕਰਨ ਲਈ ਇੱਕ ਪਲੇਟਫਾਰਮ ਤਿਆਰ ਕਰਨਾ ਅਤੇ ਇੱਕ ਅਨੁਕੂਲ ਮਾਹੌਲ ਬਣਾਉਣਾ ਹੈ। ਜੌੜੇਮਾਜਰਾ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਰੀਏ ਵਿੱਚ ਔਰਤਾਂ ਦਾ ਦਰਜਾ ਬਹੁਤ ਉੱਚਾ ਹੈ। ਸਮਾਜ ਵਿੱਚ ਔਰਤ ਦੀ ਭੂਮਿਕਾ ਮਾਂ, ਭੈਣ ਅਤੇ ਪਤਨੀ ਦੀ ਹੁੰਦੀ ਹੈ। ਔਰਤਾਂ ਤੋਂ ਬਿਨਾਂ ਸਮਾਜ ਦਾ ਵਿਕਾਸ ਸੰਭਵ ਨਹੀਂ ਹੈ। ਇਸ ਲਈ ਉਨ੍ਹਾਂ ਕਿਹਾ ਕਿ ਔਰਤਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ ਕਿ ਅਸੀਂ ਔਰਤਾਂ ਦਾ ਸਤਿਕਾਰ ਕਰੀਏ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀਂ ਰਿਹਾ ਸਗੋਂ ਔਰਤਾਂ ਹਰ ਖੇਤਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਮਹਿਲਾ ਪੱਤਰਕਾਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਔਰਤਾਂ ਵਿੱਚ ਹਰ ਤਰ੍ਹਾਂ ਦਾ ਹੁਨਰ ਹੁੰਦਾ ਹੈ। ਵੱਧ ਤੋਂ ਵੱਧ ਔਰਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਆਪਣਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਮਹਿਲਾ ਪੱਤਰਕਾਰਾਂ ਨੇ ਆਪਣੇ ਖੇਤਰ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਮੰਗ ਪੱਤਰ ਮੰਤਰੀ ਜੋੜੇਮਾਜਰਾ ਨੂੰ ਸੌਂਪਿਆ।