Connect with us

Jalandhar

ਆਪ ਸਰਕਾਰ 20 ਜੂਨ ਨੂੰ ਜਲੰਧਰ ਵਿਖੇ ਮਨਾਏਗੀ ਯੋਗਾ ਦਿਵਸ, ਕੇਜਰੀਵਾਲ, ਮਾਨ ਸਣੇ ਸਾਰੇ ਮੰਤਰੀ-ਵਿਧਾਇਕ ਲੈਣਗੇ ਹਿੱਸਾ

Published

on

21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 20 ਜੂਨ ਨੂੰ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਜਲੰਧਰ ਵਿਖੇ ਯੋਗਾ ਦਿਵਸ ਮਨਾਏਗੀ। ‘ਆਪ’ ਦਾ ਇਹ ਪ੍ਰੋਗਰਾਮ ਮੱਧ ਪ੍ਰਦੇਸ਼ ‘ਚ ਪੀਐੱਮ ਮੋਦੀ ਦੇ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ।

ਇਸ ਯੋਗ ਅਭਿਆਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਮਾਨ, ਸਾਰੇ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ‘ਆਪ’ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂ ਯੋਗਾ ਕਰਨ ਲਈ ਜਲੰਧਰ ਪਹੁੰਚਣਗੇ। ਪ੍ਰੋਗਰਾਮ ਵਿੱਚ 15,000 ਲੋਕਾਂ ਨੂੰ ਯੋਗਾ ਅਭਿਆਸ ਪ੍ਰਦਾਨ ਕਰਨ ਦੀ ਯੋਜਨਾ ਹੈ। 20 ਜੂਨ ਤੋਂ ਜਲੰਧਰ ਸ਼ਹਿਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਸਮੇਤ 5 ਹੋਰ ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।

ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਅਧੀਨ ਮੁੱਖ ਮੰਤਰੀ ਯੋਗਸ਼ਾਲਾ ਲਈ, ਰਾਜ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਕਮਲੇਸ਼ ਕੁਮਾਰ ਮਿਸ਼ਰਾ ਅਤੇ ਅਮਰੇਸ਼ ਝਾਅ ਨੂੰ ਸਬੰਧਤ ਪ੍ਰੋਗਰਾਮ ਲਈ ਯੋਗ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ।