Connect with us

Punjab

‘ਆਪ’ ਨੇ ਪੰਜਾਬ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

Published

on

LOK SABHA ELECTION: ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ‘ਆਪ’ ਨੇ ਲੋਕ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਪਵਨ ਟੀਨੂੰ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਅਸ਼ੋਕ ਪਰਾਸ਼ਰ ਪੱਪੀ ਨੂੰ ਲੁਧਿਆਣਾ ਤੋਂ, ਜਗਦੀਪ ਸਿੰਘ ਕਾਕਾ ਬਰਾੜ ਨੂੰ ਫ਼ਿਰੋਜ਼ਪੁਰ ਅਤੇ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) ਨੂੰ ਗੁਰਦਾਸਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੂਬੇ ਦੀਆਂ 9 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਅੱਜ 4 ਹੋਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।