Delhi
ਦਿੱਲੀ ਆਬਕਾਰੀ ਨੀਤੀ ਕੇਸ ‘ਤੇ ‘ਆਪ’ ਨੇਤਾ ਆਤਿਸ਼ੀ ਸਵੇਰੇ 10 ਵਜੇ ਕਰੇਗੀ ਪ੍ਰੈਸ ਕਾਨਫਰੰਸ
ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ6 ਦਿਨਾਂ ਲਈ ED ਰਿਮਾਂਡ ‘ਤੇ ਹਨ। ਈਡੀ ਅੱਜ ਤੋਂ ਪੁੱਛਗਿੱਛ ਕਰੇਗੀ। ਈਡੀ ਰਿਮਾਂਡ ‘ਤੇ ਜਾਣ ਤੋਂ ਪਹਿਲਾਂ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਇਸ ਦੇ ਨਾਲ ਹੀ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਸਵੇਰੇ 10 ਵਜੇ ਈਡੀ ਦੇ ਖਿਲਾਫ ਕੁਝ ਵੱਡੇ ਖੁਲਾਸੇ ਕਰੇਗੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਐਮਪੀ ਵਿਧਾਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਉਸ ਨੂੰ ਛੇ ਦਿਨ ਦੇ ਈਡੀ ਰਿਮਾਂਡ ’ਤੇ ਭੇਜ ਦਿੱਤਾ ਹੈ ਅਤੇ ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।