Punjab
ਕੇਜਰੀਵਾਲ ਨੂੰ CBI ਵੱਲੋਂ ਬੁਲਾਏ ਜਾਣ ‘ਤੇ ‘ਆਪ’ ਆਗੂਆਂ ਵੱਲੋਂ ਕੱਢਿਆ ਜਾਵੇਗਾ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ (ਆਪ) ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਤਲਬ ਕੀਤੇ ਜਾਣ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰੇਗੀ। ਇਹ ਰੋਸ ਮਾਰਚ ਦਿੱਲੀ ਅਤੇ ਪੰਜਾਬ ਤੋਂ ਇਲਾਵਾ ਮਠ ਮੰਦਰ ਸੈਕਟਰ-20 ਚੰਡੀਗੜ੍ਹ ਦੀ ਪਾਰਕਿੰਗ ਤੋਂ ਸ਼ੁਰੂ ਕੀਤਾ ਜਾਵੇਗਾ। ‘ਆਪ’ ਆਗੂ ਪ੍ਰੇਮ ਗਰਗ ਨੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ ਹੈ। ਧਰਨੇ ਦਾ ਨਾਅਰਾ ‘ਘਰੋਂ ਬਾਹਰ ਨਿਕਲੋ, ਬੇਈਮਾਨਾਂ ਨਾਲ ਲੜੋ’ ਦਿੱਤਾ ਗਿਆ ਹੈ। ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਸਵੇਰੇ 11 ਵਜੇ ਤੋਂ ਧਰਨਾ ਸ਼ੁਰੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਸੀਬੀਆਈ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਪੁੱਛਗਿੱਛ ਲਈ ਤਲਬ ਕੀਤਾ ਹੈ। ਉਦੋਂ ਤੋਂ ਹੀ ‘ਆਪ’ ਵੱਲੋਂ ਭਾਜਪਾ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।