Connect with us

Punjab

ਆਪ ਮੰਤਰੀ ਕੁਲਦੀਪ ਧਾਲੀਵਾਲ ਨੇ MLA ਖਹਿਰਾ ਨੂੰ ਕੀਤਾ ਬਲੌਕ,ਸਪੀਕਰ ਤੋਂ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਕੀਤੀ ਮੰਗ

Published

on

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਟਵਿਟਰ ਅਕਾਊਂਟ ਬਲਾਕ ਕਰ ਦਿੱਤਾ ਹੈ। ਮੰਤਰੀ ਧਾਲੀਵਾਲ ਵੱਲੋਂ ਸੁਖਪਾਲ ਖਹਿਰਾ ‘ਤੇ ਲਾਏ ਦੋਸ਼ਾਂ ਤੋਂ ਬਾਅਦ ਦੋਵਾਂ ਵਿਚਾਲੇ ਜਵਾਬੀ ਜੰਗ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਧਾਇਕ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੋਂ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਮੰਤਰੀ ਧਾਲੀਵਾਲ ਨੇ ਖਹਿਰਾ ਨੂੰ ਕੀਤਾ ਬਲੋਕ
ਇਸ ਦੇ ਨਾਲ ਹੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਇੱਕ ਹੋਰ ਇਲਜ਼ਾਮ ਲਾਇਆ ਹੈ। ਉਸ ਦਾ ਕਹਿਣਾ ਹੈ ਕਿ ਟਵਿੱਟਰ ਮੁੱਦੇ ‘ਤੇ ਝੂਠ ਬੋਲਣ ਤੋਂ ਬਾਅਦ ਮੰਤਰੀ ਧਾਲੀਵਾਲ ਨੇ ਹੁਣ ਉਨ੍ਹਾਂ ਨੂੰ ਟਵਿੱਟਰ ‘ਤੇ ਵੀ ਬਲਾਕ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ‘ਤੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਖਹਿਰਾ ਦੇ ਰਿਸ਼ਤੇਦਾਰਾਂ ਨੇ ਪਿੰਡ ਦੀ 10 ਏਕੜ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ। ਜਿਸ ਨੂੰ ਜਲਦੀ ਰਿਲੀਜ਼ ਕੀਤਾ ਜਾਵੇ ਅਤੇ ਉਹ ਖੁਦ ਉਸ ਜ਼ਮੀਨ ਦੀ ਫਾਈਲ ਵਿਧਾਇਕ ਖਹਿਰਾ ਨੂੰ ਸੌਂਪ ਰਹੇ ਹਨ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਜਵਾਬੀ ਜੰਗ ਸ਼ੁਰੂ ਹੋ ਗਈ। ਵਿਧਾਇਕ ਖਹਿਰਾ ਨੇ ਵਿਧਾਨ ਸਭਾ ‘ਚ ਮੁੱਦਾ ਉਠਾਇਆ। ਜਿਸ ‘ਤੇ ਮੰਤਰੀ ਧਾਲੀਵਾਲ ਨੇ ਜਵਾਬ ਦਿੱਤਾ ਕਿ ਉਹ ਨਾ ਤਾਂ ਟਵਿੱਟਰ ਨੂੰ ਜਾਣਦੇ ਹਨ ਅਤੇ ਨਾ ਹੀ ਉਹ ਟਵੀਟ ਕਰਦੇ ਹਨ।