Connect with us

Punjab

ਪੰਜਾਬ ‘ਚ AAP ਵਿਧਾਇਕ ਦੀ ਮੌਤ, ਜਾਂਚ ‘ਚ ਜੁੱਟੀ ਪੁਲਿਸ

Published

on

ਬੇਹੱਦ ਮੰਦਭਾਗੀ ਘਟਨਾ ਪੰਜਾਬ ਦੇ ਜ਼ਿਲ੍ਹਾਂ ਲੁਧਿਆਣਾ ਤੋਂ ਸਾਹਮਣੇ ਆਈ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਦੇਹਾਂਤ ਹੋਣ ਦੀ ਬੁਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਪੱਛਮੀ, ਪੰਜਾਬ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਦੇਹਾਂਤ ਹੋ ਗਿਆ ਹੈ।

ਮੌਤ ਦਾ ਕਾਰਨ ਗੋਲੀ ਲੱਗਣਾ ਦੱਸਿਆ ਜਾ ਰਿਹਾ ਹੈ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਦੋਂ, ਕਿਵੇਂ ਅਤੇ ਕਿਉਂ ਚਲਾਈ ਗਈ। ਗੋਲੀ ਲੱਗਣ ਤੋਂ ਬਾਅਦ, ਗੋਗੀ ਦੇ ਪਰਿਵਾਰ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ। ਪਰ ਸ਼ੁੱਕਰਵਾਰ ਰਾਤ 12 ਵਜੇ ਦੇ ਕਰੀਬ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਨੂੰ ਲੈ ਕੇ ਪੁਲਿਸ ਹਾਲੇ ਜਾਂਚ ਵਿੱਚ ਜੁੱਟੀ ਹੋਈ ਹੈ। ਇੱਥੇ ਦੱਸ ਦੇਈਏ ਕਿ ਗੁਰਪ੍ਰੀਤ ਗੋਗੀ 2022 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸੀ ਅਤੇ ਲੁਧਿਆਣਾ ਪੱਛਮੀ ਤੋਂ ਦੋ ਵਾਰ ਵਿਧਾਇਕ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ। ਗੋਗੀ ਦੀ ਪਤਨੀ ਸੁਖਚੈਨ ਕੌਰ ਗੋਗੀ ਵੀ ਰਾਜਨੀਤੀ ਵਿੱਚ ਹੈ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਨਗਰ ਨਿਗਮ ਚੋਣਾਂ ਲੜੀਆਂ ਸਨ ਪਰ ਉਹ ਹਾਰ ਗਈ ਸੀ।