Punjab
ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਪ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਪਾਵਰਕੌਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਇਕ ਪੱਤਰ ਲਿਖਿਆ ਹੈ।

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਕਰਨ ਲਈ ਸਰਗਰਮੀਆਂ ਵਿੱਢ ਦਿੱਤੀਆਂ ਹਨ।ਇਥੋਂ ਤੱਕ ਕਿ ਆਪ ਵਿਧਾਇਕ ਵੀ ਇਸੇ ਪਾਸੇ ਖਾਸੇ ਸਰਗਰਮ ਜਾਪ ਰਹੇ ਹਨ। ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਪ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਪਾਵਰਕੌਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਸਾਂਝਾ ਕਰਦੇ ਹੋਏ ਵਿਧਾਇਕ ਨੇ ਆਖਿਆ ਹੈ- ਪੀਐੱਸਪੀਸੀਐੱਲ ਨੂੰ ਨਿਰਦੇਸ਼ ਦਿੱਤੇ ਹਨ ਕਿ ਆਨੰਦਪੁਰ ਸਾਹਿਬ ਵਿੱਚ ਕੋਈ ਵੀ ਘਰੇਲੂ ਬਿਜਲੀ ਦਾ ਕੁਨੈਕਸ਼ਨ ਉਦੋਂ ਤੱਕ ਨਾ ਕੱਟਿਆ ਜਾਵੇ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਲੇ ਹੁਕਮ ਨਹੀਂ ਆਉਂਦੇ।
ਪੱਤਰ ਵਿਚ ਲਿਖਿਆ ਗਿਆ ਹੈ – ਤੁਹਾਨੂੰ ਨੂੰ ਪਤਾ ਹੈ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਸਰਕਾਰ ਬਣਨ ਉਤੇ ਪੁਰਾਣੇ ਘਰੇਲੂ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣਗੇ । ਤੁਹਾਨੂੰ ਪਤਾ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਲਈ ਹੁਕਮ ਦਿੱਤੇ ਜਾਂਦੇ ਹਨ ਕਿ ਸਰਕਾਰ ਦੇ ਅਗਲੇ ਹੁਕਮਾਂ ਤੱਕ ਕਿਸੇ ਦਾ ਵੀ ਘਰੇਲੂ ਬਿਜਲੀ ਕੁਨੈਕਸ਼ਨ ਨਾ ਕੱਟਿਆ ਜਾਵੇ। ਜੇਕਰ ਪਿਛਲੇ ਦਿਨਾਂ ਵਿਚ ਬਿੱਲ ਨਾ ਭਰਨ ਕਾਰਨ ਕਿਸੇ ਦਾ ਮੀਟਰ ਕੱਟਿਆ ਗਿਆ ਹੈ ਤਾਂ ਤੁਰਤ ਚਾਲੂ ਕੀਤਾ ਜਾਵੇ।