Connect with us

Punjab

ਆਪਣੇ ਹੀ ਪਿੰਡ ‘ਚੋ AAP ਵਿਧਾਇਕ ਨੂੰ ਵੱਡਾ ਝਟਕਾ, 27 ਵੋਟਾਂ ਦੇ ਫ਼ਰਕ ਨਾਲ ਮਿਲੀ ਹਾਰ

Published

on

ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ 14 ਦਸੰਬਰ ਨੂੰ ਵੋਟਾਂ ਪਈਆਂ ਸੀ ਅਤੇ ਅੱਜ ਚੋਣ ਨਤੀਜੇ ਆਏ ਹਨ। ਇੱਥੇ ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਨ੍ਹਾਂ ਚੋਣ ਨਤੀਜਿਆਂ ਵਿੱਚ ਗੱਲ ਕਰ ਰਹੇ ਜ਼ਿਲ੍ਹਾਂ ਸੰਗਰੂਰ ਦੀ, ਜਿੱਥੇ ਨਤੀਜਿਆਂ ਦੌਰਾਨ ਇੱਕ ਵੱਡਾ ਸਿਆਸੀ ਉਲਟਫੇਰ ਸਾਹਮਣੇ ਆਇਆ ਹੈ। ਭਵਾਨੀਗੜ ਬਲਾਕ ਵਿੱਚ ਪੈਂਦੇ ਪਿੰਡ ਭਰਾਜ ਤੋਂ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਖਾਸ ਗੱਲ ਇਹ ਰਹੀ ਕਿ ਇਹ ਪਿੰਡ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਆਪਣਾ ਪਿੰਡ ਹੈ, ਜਿੱਥੋਂ AAP ਉਮੀਦਾਂ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ।

ਪਿੰਡ ਭਰਾਜ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਰਜਿੰਦਰ ਕੌਰ ਨੇ 267 ਵੋਟਾਂ ਹਾਸਲ ਕਰਕੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਿੰਦਰ ਕੌਰ ਨੂੰ 27 ਵੋਟਾਂ ਦੇ ਅੰਤਰ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ 240 ਵੋਟਾਂ ਮਿਲੀਆਂ। ਇਸ ਤੋਂ ਇਲਾਵਾ 5 ਵੋਟਾਂ ਨੋਟਾ ਵਿੱਚ ਪਈਆਂ ਜਦਕਿ 20 ਵੋਟਾਂ ਰੱਦ ਕਰ ਦਿੱਤੀਆਂ ਗਈਆਂ।

ਖਾਸ ਗੱਲ ਤਾਂ ਇਹ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਹਾਂ ਪਾਰਟੀਆਂ ਦੇ ਉਮੀਦਵਾਰਾਂ ਦਾ ਨਾਮ ਰਜਿੰਦਰ ਕੌਰ ਹੀ ਸੀ, ਜਿਸ ਕਾਰਨ ਵੋਟਿੰਗ ਦੌਰਾਨ ਚਰਚਾ ਬਣੀ ਰਹੀ। ਨਤੀਜਿਆਂ ਤੋਂ ਬਾਅਦ ਸੰਗਰੂਰ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ।