Connect with us

Punjab

“ਕੈਪਟਨ ਦੀ ਦਾਰੂ ਸਾਬਿਤ ਹੋਈ ਲੋਕ ਮਾਰੂ” AAP ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

Published

on

ਪਠਾਨਕੋਟ :2 ਅਗਸਤ (ਮੁਕੇਸ਼ ਸੈਣੀ )ਪੰਜਾਬ ਦੇ ਤਿੰਨ ਜ਼ਿਲਿਆਂ ‘ਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਅੱਜ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਵੱਲੋਂ ਪਠਾਨਕੋਟ ਦੇ ਵਿੱਚ ਕਈ ਜਗ੍ਹਾ ਤੇ ਸ਼ਾਂਤੀਪੂਰਵਕ ਤਰੀਕੇ ਨਾਲ ਹੱਥਾਂ ਵਿਚ ਤਖਤੀਆਂ ਫੜ ਰੋਸ ਪ੍ਰਦਰਸ਼ਨ ਕੀਤਾ ਗਿਆ,ਤਖਤੀਆਂ ਤੇ ਲਿਖਿਆ ਸੀ “ਕੈਪਟਨ ਦੀ ਦਾਰੂ ਸਾਬਿਤ ਹੋਈ ਲੋਕ ਮਾਰੂ “। ਆਮ ਆਦਮੀ ਪਾਰਟੀ ਦੇ ਲੋਕਾਂ ਦਾ ਕਹਿਣਾ ਹੈ ਕਿ ਐਕਸਾਈਜ਼ ਡਿਪਾਰਟਮੈਂਟ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਹੈ। ਇਸ ਲਈ ਨੈਤਿਕਤਾ ਦੇ ਆਧਾਰ ਤੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਨਾਲ ਹੀ ਆਮ ਆਦਮੀ ਪਾਰਟੀ ਦੇ ਲੋਕਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਮਰਨ ਵਾਲੇ ਦੇ ਪਰਿਵਾਰਾਂ ਨੂੰ 20-20 ਲੱਖ ਰੁਪਿਆ ਮੁਆਵਜ਼ਾ ਅਤੇ ਪ੍ਰਤੇਕ ਵਿਅਕਤੀ ਦੇ ਪਰਿਵਾਰ ਦੇ ਵਿੱਚੋਂ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।

ਇਸ ਬਾਰੇ ਹੋਰ ਗੱਲਬਾਤ ਕਰਦੇ ਹੋਏ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਨਸ਼ੇ ਦਾ ਸਿਲਸਿਲਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਸਗੋਂ ਹੋਰ ਵੱਧਦਾ ਜਾ ਰਿਹਾ । ਪੰਜਾਬ ਸਰਕਾਰ ਨੇ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਕਈ ਵੱਡੇ ਵਾਅਦੇ ਕੀਤੇ ਸਨ, ਜਿੰਨਾ ਵਿੱਚੋ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਇੱਕ ਸੀ ਇਸਦੇ ਲਈ ਕੈਪਟਨ ਸਾਹਿਬ ਨੇ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਖਾਦੀ ਸੀ। ਪਰ ਹੋਈਆਂ ਮੌਤਾਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਨਸ਼ਾ ਘਟਿਆ ਨਹੀਂ ਸਗੋਂ ਹੋਰ ਵਧਿਆ ਹੈ ।