Connect with us

Punjab

AAP ਨੇ ਰਾਜ ਸਭਾ ਲਈ ਇਸ ਉਮੀਦਵਾਰ ਦੇ ਨਾਂ ‘ਤੇ ਲਾਈ ਮੋਹਰ

Published

on

ਚੰਡੀਗੜ੍ਹ-  ਆਮ ਆਦਮੀ ਪਾਰਟੀ ਨੇ ਰਾਜ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਰਾਜ ਸਭਾ ਲਈ ਰਜਿੰਦਰ ਗੁਪਤਾ ਦੇ ਨਾਂ ‘ਤੇ ਮੋਹਰ ਲਾਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਨੂੰ ਖਾਲੀ ਹੋਈ ਰਾਜ ਸਭਾ ਦੀ ਸੀਟ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਰਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਮਾਲਕ ਹਨ ਅਤੇ ਉਹ ਪਹਿਲਾਂ ਹੀ ਪਿਛਲੀਆਂ ਕਈ ਸਰਕਾਰਾਂ ਤੋਂ ਪੰਜਾਬ ਸਰਕਾਰ ‘ਚ ਕੈਬਨਿਟ ਰੈਂਕ ਚੱਲੇ ਆ ਰਹੇ ਹਨ।

ਦੱਸਣਯੋਗ ਹੈ ਕਿ ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਦੀ ਸੀਟ ਖ਼ਾਲੀ ਪਈ ਸੀ।ਬੀਤੇ ਦਿਨੀਂ ਰਜਿੰਦਰ ਗੁਪਤਾ ਵਲੋਂ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਜਿਸ ਨੂੰ ਮਨਜ਼ੂਰ ਵੀ ਕਰ ਲਿਆ ਗਿਆ।

ਪਤਾ ਲ਼ੱਗਿਆ ਹੈ ਕਿ ਇਹ ਚੋਣ 24 ਅਕਤੂਬਰ ਨੂੰ ਹੋਣੀ ਹੈ। ਸ਼ੁਰੂ ਵਿੱਚ ਚਰਚਾ ਸੀ ਕਿ ਅਰਵਿੰਦ ਕੇਜਰੀਵਾਲ ਖੁਦ ਰਾਜ ਸਭਾ ਚੋਣ ਲੜਨਗੇ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਨਾਮ ਸਾਹਮਣੇ ਆਇਆ। ਹਾਲਾਂਕਿ, ਜਦੋਂ ਵਿਰੋਧੀ ਪਾਰਟੀਆਂ ਨੇ ਦਿੱਲੀ ਵਾਸੀਆਂ ਦੇ ਪੰਜਾਬ ਰਾਜ ਸਭਾ ਸੀਟ ਤੋਂ ਚੋਣ ਲੜਨ ਦਾ ਮੁੱਦਾ ਉਠਾਇਆ ਤਾਂ ਟ੍ਰਾਈਡੈਂਟ ਦੇ ਮਾਲਕ ਰਾਜਿੰਦਰ ਗੁਪਤਾ ਦਾ ਨਾਮ ਸੁਰਖੀਆਂ ਵਿੱਚ ਆਇਆ ਅਤੇ ਆਪ ਨੇ ਉਨ੍ਹਾਂ ਦੇ ਨਾਮ ‘ਤੇ ਮੋਹਰ ਲਾ ਦਿੱਤੀ ਹੈ।