Connect with us

Uncategorized

‘ਆਪ’ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਕੀਤਾ

Published

on

ਬਠਿੰਡਾ, 9 ਜੂਨ : ਆਮ  ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪਾਰਟੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਕੀਤਾ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਮੰਗਿਆ ਹੈ।

ਬਠਿੰਡਾ ‘ਚ ਪ੍ਰੈਸ ਕਾਨਫਰੰਸ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਬਾਦਲ ਪਰਿਵਾਰ ‘ਤੇਸਿੱਧਾ ਹਮਲਾ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਕੋਰ ਕਮੇਟੀ ਰਾਹੀਂ ਐਸ ਜੀ ਪੀ ਸੀ ਪ੍ਰਧਾਨ ਦਾ ਅਹੁਦਾਸਿੱਧੇ ਅਤੇ ਅਧਿਕਾਰਤ ਤੌਰ ‘ਤੇ ਆਪਣੇ ਅਧੀਨ ਲੈ ਲਿਆ ਹੈ। ਜੋ ਨਾ ਕੇਵਲ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ, ਪ੍ਰੋ.ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਅਕਾਲੀ ਦਲ ਦੇ ਇਸ ਕਦਮ ਦਾ ਨੋਟਿਸ ਲੈਂਦਿਆਂ ਅਕਾਲੀ ਦਲ (ਬਾਦਲ) ਦੀ ਇੱਕ ਸਿਆਸੀ ਪਾਰਟੀ ਵਜੋਂ ਮਾਨਤਾ ਰੱਦ ਕਰਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਛੇਤੀ ਹੀ ਆਮ ਆਦਮੀ ਪਾਰਟੀ ਦਾ ਵਫ਼ਦ ਬਾਦਲ ਦਲ ਵਿਰੁੱਧ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇਵੇਗਾ।

ਭਾਰਤੀ ਸੰਵਿਧਾਨ ਅਨੁਸਾਰ ਧਰਮ ਨਿਰਪੱਖ ਪਾਰਟੀ ਹੀ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਲੜ ਸਕਦੀਆਂ ਹਨ। ਇਸ ਮੌਕੇ ਉਹਨਾਂ ਨਾਲ ਕਿ ਪਾਰਟੀ  ਪ੍ਰਧਾਨਐਡਵੋਕੇਟ ਨਵਦੀਪ ਸਿੰਘ ਜੀਦਾ, ਹਲਕਾ ਇੰਚਾਰਜ ਅੰਮ੍ਰਿਤਪਾਲ ਅਗਰਵਾਲ, ਵਪਾਰ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ, ਹਲਕਾ ਭੁੱਚੋ ਦੇ ਇੰਚਾਰਜਮਾਸਟਰ ਜਗਸੀਰ ਸਿੰਘ ਮਹਿੰਦਰ ਸਿੰਘ ਫੁਲੋਮਿਠੀ ਮੌਜੂਦ ਸਨ।