National
ਮਹਾਕੁੰਭ ਹਾਦਸੇ ‘ਤੇ AAP ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਜਤਾਇਆ ਦੁੱਖ

ਪ੍ਰਯਾਗਰਾਜ ‘ਚ ਮਹਾਕੁੰਭ 2025 ਦੌਰਾਨ ਭਾਰੀ ਭੀੜ ਕਾਰਨ ਭਗਦੜ ਮੱਚ ਗਈ। ਇਸ ਹਾਦਸੇ ‘ਚ 14 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦਰਜਨਾਂ ਸ਼ਰਧਾਲੂ ਜ਼ਖਮੀ ਵੀ ਹੋ ਗਏ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਇਸ ਹਾਦਸੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ “ਮਹਾਕੁੰਭ ‘ਚ ਭਗਦੜ ਦੀ ਘਟਨਾ ਬਹੁਤ ਦੁਖਦਾਈ ਹੈ। ਮੈਂ ਇਸ ਹਾਦਸੇ ‘ਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ। ਸਮੂਹ ਸੰਗਤਾਂ ਨੂੰ ਸਬਰ ਰੱਖਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।”
ਦੱਸਣਯੋਗ ਹੈ ਕਿ ਮਹਾਕੁੰਭ ਮੇਲੇ ‘ਚ ਵਾਪਰੇ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਫ਼ੋਨ ਤੇ ਗੱਲਬਾਤ ਕਰ ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖ਼ਮੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।