Punjab
AAP ਸੁਪਰੀਮੋ ਅਰਵਿੰਦ ਕੇਜਰੀਵਾਲ ਜਾਣਗੇ ਸ੍ਰੀ ਦਰਬਾਰ ਸਾਹਿਬ

LOK SABHA ELECTIONS 2024 : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਦਾ ਦੌਰਾ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ।
ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ‘ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜਣਗੇ।