Punjab
ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਆਪ ਵੱਲੋਂ ਭਾਜਪਾ ਦਾ ਪੁਤਲਾ ਫੂਕ ਪ੍ਰਦਰਸ਼ਨ

ਹਰਿਆਣਾ : ਪਿਛਲੇ ਦਿਨੀਂ ਹਰਿਆਣਾ ਵਿਖੇ ਕਿਸਾਨਾਂ ਤੇ ਡਾਂਗਾ ਵਰਾਉਣ ਵਾਲੀ ਭਾਜਪਾ ਸਰਕਾਰ ਦੇ ਖਿਲਾਫ਼ ਪੁਤਲਾ ਫੂਕ ਵਿਰੋਧ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਸ.ਇਕ਼ਬਾਲ ਸਿੰਘ ਭੁੱਲਰ,ਸ਼ਹਿਰੀ ਪ੍ਰਧਾਨ ਮੈਡਮ ਜੀਵਨ ਜ੍ਯੋਤ ਕੌਰ,ਦਿਹਾਤੀ ਪ੍ਰਧਾਨ ਹਰਵੰਤ ਸਿੰਘ ਉਮਰਾਨੰਗਲ,ਦਿਹਾਤੀ ਕੋ-ਪ੍ਰਧਾਨ ਮੈਡਮ ਸੀਮਾ ਸੋਢੀ, ਜਿਲ੍ਹਾ ਸਕੱਤਰ ਪ੍ਰਭਬੀਰ ਸਿੰਘ ਬਰਾੜ ਅਤੇ ਜ਼ਿਲ੍ਹਾ ਟੀਮ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਵਲੰਟੀਰਜ਼ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ ਹਾਲ ਗੇਟ ਵਿਖੇ ਧਰਨਾ ਲਗਾਇਆ ਗਿਆ ਅਤੇ ਕਿਸਾਨ ਵਿਰੋਧੀ ਤਿਨ ਕਾਲੇ ਬਿੱਲ ਦੇ ਵਿਰੋਧ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਤੌ ਪੰਜਾਬ ਦੇ ਜੁਆਇਟ ਸੈਕਟਰੀ ਅਸ਼ੌਕ ਤਲਵਾਰ ਅਤੇ ਆਪ ਆਗੂ ਮੈਡਮ ਜੀਵਨ ਜ੍ਯੋਤ ਕੌਰ ਨੇ ਕਿਹਾ ਕਿ ਕਰਨਾਲ ਵਿਚ ਕਿਸਾਨ ਜਥੇਬੰਦੀਆਂ ਕਿਸਾਨ ਭਰਾ ਸ਼ਾਂਤੀਪਰੂਵਕ ਤਰੀਕੇ ਨਾਲ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਾ ਦੇ ਰਹੇ ਸਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਉਨ੍ਹਾਂ ਨਿਹੱਥੇ ਕਿਸਾਨਾਂ ਤੇ ਹਰਿਆਣੇ ਦੇ ਬੀਜੇਪੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ਤੇ ਕਰਨਾਲ ਦੀ ਪੁਲੀਸ ਨੇ ਉਨ੍ਹਾਂ ਨਿਹੱਥੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਜਾਨਲੇਵਾ ਹਮਲਾ ਕੀਤਾ ਅਤੇ ਤਸ਼ੱਦਦ ਢਾਹਿਆ ਅਤੇ ਅਣ ਮਨੁੱਖੀ ਵਤੀਰਾ ਕੀਤਾ, ਜਦ ਕਿ ਉਹ ਆਪਣਾ ਹੱਕ ਹੀ ਮੰਗ ਰਹੇ ਸਨ।
ਆਮ ਆਦਮੀ ਪਾਰਟੀ ਇਸ ਦੀ ਨਿਖੇਧੀ ਕਰਦੀ ਹੈ ਆਮ ਆਦਮੀ ਪਾਰਟੀ ਦੀ ਇੱਕੋ ਇੱਕ ਮੰਗ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਖੇਤ ਮਜ਼ਦੂਰਾਂ ਦੀ ਆਡ਼੍ਹਤੀਆਂ ਦੀ ਅਤੇ ਵਪਾਰੀਆਂ ਦੀ ਇੱਕੋ ਇੱਕ ਮੰਗ ਹੈ ਤਿੰਨ ਕਾਲੇ ਕਾਨੂੰਨ ਵਾਪਸ ਲਿੱਤੇ ਜਾਣ ਪਰ ਬੀਜੇਪੀ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਧਾਰਿਆ ਹੋਇਆ ਹੈ ਹਾਲੇ ਵੀ ਸਮਾਂ ਹੈ ਕਿ ਬੀਜੇਪੀ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਅਤੇ ਤਿੰਨੇ ਕਾਲੇ ਕਾਨੂੰਨ ਵਾਪਸ ਲਵੇ ,ਨਰਿੰਦਰ ਮੋਦੀ ਕਿਸਾਨ ਵਿਰੋਧੀ ਹੈ ਪੰਜਾਬ ਦੀ ਖੇਤੀ ਤੇ ਕਿਸਾਨ ਦੋਵਾਂ ਨੂੰ ਖ਼ਤਮ ਕਰਨਾ ਚਾਹੁੰਦਾ ਹੈ ਆਪ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਤੇ ਹਮੇਸ਼ਾਂ ਡਟ ਕੇ ਖਡ਼੍ਹੀ ਰਹੇਗੀ ।