Connect with us

Delhi

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ AAP ਦਾ ਪ੍ਰਦਰਸ਼ਨ, ITO ਮੈਟਰੋ ਸਟੇਸ਼ਨ ਅੱਜ ਸ਼ਾਮ 6 ਵਜੇ ਤੱਕ ਰਹੇਗਾ ਬੰਦ

Published

on

DELHI ITO METRO: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਲਰਟ ਮੋਡ ਵਿੱਚ ਹੈ। ਆਈਟੀਓ ਮੈਟਰੋ ਸਟੇਸ਼ਨ ਨੂੰ ਬੰਦ ਕਰਨ ਦੇ ਦਿੱਤੇ ਹੁਕਮ ਪਾਰਟੀ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਅੱਜ ਵੱਡਾ ਪ੍ਰਦਰਸ਼ਨ ਕਰਨ ਜਾ ਰਹੀ ਹੈ। ‘ਆਪ’ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਨਾਕੇਬੰਦੀ ਕਰ ਦਿੱਤੀ ਹੈ। ਦੂਜੇ ਪਾਸੇ ਦਿੱਲੀ ਪੁਲਿਸ ਦੀ ਬੇਨਤੀ ‘ਤੇ ਅੱਜ ITO ਮੈਟਰੋ ਸਟੇਸ਼ਨ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹੇਗਾ।

ਦਿੱਲੀ ਮੈਟਰੋ ਨੇ ਟਵੀਟ ਕਰਕੇ ITO ਮੈਟਰੋ ਸਟੇਸ਼ਨ ਨੂੰ ਬੰਦ ਕਰਨ ਦੀ ਜਾਣਕਾਰੀ ਦਿੱਤੀ ਹੈ। DMRC ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਪੁਲਿਸ ਦੀ ਸਲਾਹ ‘ਤੇ ITO ਮੈਟਰੋ ਸਟੇਸ਼ਨ 22 ਮਾਰਚ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹੇਗਾ।