Politics
ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਗਰਮਾਈ ਸਿਆਸਤ, ਸੀਐਮ ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਦੇਸ਼ ਦੀ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਰਾਸ਼ਟਰਪਤੀ ਨੂੰ ਸੱਦਾ ਨਾ ਦਿੱਤੇ ਜਾਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਸਬੰਧੀ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕੀਤਾ ਕਿ ਜਦੋਂ ਵੀ ਸੰਸਦ ਦਾ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਮਾਣਯੋਗ ਰਾਸ਼ਟਰਪਤੀ ਹਰ ਸੰਸਦ ਮੈਂਬਰ ਨੂੰ ਸੈਸ਼ਨ ‘ਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਦੇ ਹਨ… ਜੇਕਰ ਮਾਣਯੋਗ ਰਾਸ਼ਟਰਪਤੀ ਨੇ ਉਦਘਾਟਨ ਕੀਤਾ ਹੁੰਦਾ ਤਾਂ ਉਹ ਜ਼ਰੂਰ ਜਾਂਦੇ ਪਰ ਹੁਣ ਨਹੀਂ ਜਾਣਗੇ।

ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਨਵੇਂ ਸੰਸਦ ਭਵਨ ਦਾ ਉਦਘਾਟਨ 28 ਮਈ ਨੂੰ ਹੋਵੇਗਾ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਹਾਲਾਂਕਿ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਫੈਸਲੇ ਦੀ ਵਿਰੋਧੀਆਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। 19 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।