Connect with us

Punjab

ਜ਼ਿਲ੍ਹੇ ਪਟਿਆਲੇ ਦੇ ਪ੍ਰਾਇਮਰੀ ਤੋਂ ਸੈਕੰਡਰੀ ਤੱਕ ਦੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ 4 ਅਤੇ 5 ਮਾਰਚ ਨੂੰ ਕਾਮਯਾਬੀ ਨਾਲ਼ ਹੋਣ ਬਾਰੇ

Published

on

ਪਟਿਆਲਾ: ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ, ਡਾ ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.)- ਕਮ-ਡੀ.ਪੀ.ਆਈ ਐਲੀਮੈਂਟਰੀ ਪੰਜਾਬ ਦੀ ਦੇਖ-ਰੇਖ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਜੀ.ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿੱ.) ਅਤੇ ਮਨਵਿੰਦਰ ਕੌਰ ਭੁੱਲਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਪਟਿਆਲੇ ਦੇ 940 ਦੇ ਕਰੀਬ ਸਕੂਲਾਂ ਵਿੱਚ ਵਿਦਿਆਰਥੀ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹ ਰਹੇ ਹਨ। ਇਹਨਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਮੇਂ-ਸਮੇਂ ‘ਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵਧੀਆ ਪੜ੍ਹਾਈ ਲਈ ਪ੍ਰਬੰਧ ਕੀਤੇ ਜਾਂਦੇ ਹਨ। ਇਹਨਾਂ ਬਾਰੇ ਜਾਣਕਾਰੀ ਦੇਣ ਲਈ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਸਮੇਂ ਸਮੇਂ ‘ਤੇ ਮਾਪੇ-ਅਧਿਆਪਕ ਮਿਲਣੀ  ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿੱਚ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਮੂਲੀਅਤ ਬਾਰੇ ਵਿਸਥਾਰ ਨਾਲ਼ ਦੱਸਿਆ ਜਾਂਦਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੁਖਵਿੰਦਰ ਕੁਮਾਰ ਖੋਸਲਾ ਪ੍ਰਿੰਸੀਪਲ ਸ.ਕ.ਸ.ਸ ਸਮਾਰਟ ਸਕੂਲ ਐੱਨ.ਪੀ.ਐੱਚ.ਸੀ ਪਟਿਆਲਾ ਨੇ ਦੱਸਿਆ ਕਿ ਪਟਿਆਲੇ ਦੇ ਲਗਭਗ 377  ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ  ਵਿੱਚ ਇਸ ਮਾਪੇ ਅਧਿਆਪਕ ਮਿਲਣੀ  ਦਾ ਉਦੇਸ਼ ਮਾਪਿਆਂ ਨੂੰ ਜਾਗਰੂਕ ਕਰਨਾ ਹੈ ਤਾਂ ਕਿ ਕਿਹੜੀਆਂ ਸਿੱਖਣ ਵਿਧੀਆਂ ਰਾਹੀਂ  ਵਿਦਿਆਰਥੀਆਂ ਨੂੰ ਪੜ੍ਹਾਇਆ ਅਤੇ ਸਿਖਾਇਆ ਜਾਂਦਾ ਹੈ। ਸਕੂਲ ਮੁਖੀਆਂ ਨੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੀ ਆਪਣੇ ਵਿਦਿਆਰਥੀਆਂ ਦੀ ਸਿੱਖਿਆ ਲਈ ਵਡਮੁੱਲਾ ਯੋਗਦਾਨ ਪਾਉਣ ਜਿਸ ਲਈ ਮਾਪਿਆਂ ਦੁਆਰਾ ਘਰਾਂ ਵਿੱਚ ਬੱਚਿਆਂ ਨੂੰ ਕਰਵਾਈਆਂ ਜਾ ਸਕਣ ਵਾਲੀਆਂ ਕਿਰਿਆਵਾਂ ਦੀ ਜਾਣਕਾਰੀ ਦਿੱਤੀ ਗਈ।

ਮਿਲਣੀ ਦੌਰਾਨ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਬੱਚੇ ਨੂੰ ਖੇਡ-ਖੇਡ ਵਿੱਚ ਕਿਵੇਂ ਪੜ੍ਹਾਈ ਲਈ ਤਿਆਰ ਕਰਕੇ ਸਿਖਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸਕੂਲ, ਸਕੂਲ ਅਧਿਆਪਕਾਂ ਅਤੇ ਮਾਪਿਆਂ ਵਿੱਚ ਆਪਸੀ ਤਾਲਮੇਲ ਨੂੰ ਚੰਗੇਰਾ ਬਣਾਉਣਾ ਹੈ ਜਿਸ ਨਾਲ ਬੱਚਿਆਂ ਦੀ ਸਿੱਖਣ-ਸਿਖਾਉਣ ਪ੍ਰਕਿਰਿਆ ਨੂੰ ਹੋਰ ਪ੍ਰਭਾਵੀ ਬਣਾਇਆ ਜਾ ਸਕੇ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਸੈਕੰਡਰੀ 16 ਬਲਾਕਾਂ ਵਿੱਚ ਮਾਪੇ-ਅਧਿਆਪਕ ਮਿਲਣੀ ਨੂੰ ਕਾਮਯਾਬ ਕਰਨ ਲਈ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਵੱਲੋਂ ਅਧਿਆਪਕਾਂ ਨਾਲ਼ ਦਾਖ਼ਲਾ ਮੁਹਿੰਮ, ਸਮਾਰਟ ਸਕੂਲ ਮੁਹਿੰਮ,100 ਦਿਨਾਂ ਪੜ੍ਹਨ ਮੁਹਿੰਮ ਆਦਿ ਨੂੰ ਕਾਮਯਾਬ ਬਨਾਉਣ ਲਈ ਪ੍ਰੇਰਨਾਦਾਇਕ ਦੌਰੇ ਕੀਤੇ ਗਏ।