News
ਦਿੱਲੀ ਵਿੱਚ 4 ਮੰਜ਼ਿਲਾ ਇਮਾਰਤ ‘ਤੇ AC ਦਾ ਧਮਾਕਾ, 9 ਲੋਕਾਂ ਦੀ ਮੌਤ
ਦਿੱਲੀ ਵਿੱਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ 4 ਮੰਜ਼ਿਲਾ ਇਮਾਰਤ ਵਿੱਚ AC ਦਾ ਧਮਾਕਾ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਤੁਰੰਤ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਲੋਕ ਗੰਭੀਰ ਤੌਰ ‘ਤੇ ਜਖ਼ਮੀ ਹੋਏ ਹਨ। ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਵੱਲੋਂ ਮੌਕੇ ‘ਤੇ ਤੁਰੰਤ ਕਾਰਵਾਈ ਕੀਤੀ ਗਈ ਅਤੇ ਅੱਗ ‘ਤੇ ਕਾਬੂ ਪਾਉਣ ਲਈ ਜ਼ੋਰ ਲਾਇਆ ਜਾ ਰਿਹਾ ਹੈ।
ਜਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਮਾਰਤ ਵਿੱਚ ਫਸੇ ਹੋਰ ਲੋਕਾਂ ਨੂੰ ਬਚਾਉਣ ਲਈ ਰੈਸਕਿਊ ਓਪਰੇਸ਼ਨ ਚੱਲ ਰਿਹਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਰੰਭਿਕ ਜਾਣਕਾਰੀ ਅਨੁਸਾਰ AC ਦੇ ਧਮਾਕੇ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ।
