Punjab
ACCIDENT: ਤਰਨਤਾਰਨ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ, ਕਰੀਬ 28 ਬੱਚੇ ਸਨ ਸਵਾਰ

23ਅਗਸਤ 2023: ਤਰਨਤਾਰਨ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਦੀ ਚੇਲਾ ਕਲੋਨੀ ਨੇੜੇ ਖੇਤਾਂ ਵਿੱਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਓਥੇ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 28 ਬੱਚੇ ਸਵਾਰ ਸਨ। ਖੁਸ਼ਕਿਸਮਤੀ ਨਾਲ ਬੱਚੇ ਵਾਲ-ਵਾਲ ਬਚ ਗਏ ਅਤੇ ਬੱਸ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬੱਸ ‘ਚੋਂ ਕੱਢ ਕੇ ਉਨ੍ਹਾਂ ਦੇ ਘਰ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਨਾਲ ਹੀ ਜਦੋਂ ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਕੋਈ ਜਵਾਬ ਨਹੀਂ ਦਿੱਤਾ। ਦੱਸਿਆ ਗਿਆ ਹੈ ਕਿ ਸਕੂਲ ਵੱਲੋਂ ਉਥੇ ਪਾਲਿਸੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ ਦੇ ਬੀਮੇ ਅਤੇ ਫਿਟਨੈਸ ਆਦਿ ਦੀ ਮਿਆਦ ਵੀ ਖਤਮ ਹੋ ਚੁੱਕੀ ਸੀ।