Connect with us

Punjab

ਹਾਦਸਾ: ਟਰੱਕ ਤੇ ਕਾਰ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ, 4 ਦੀ ਮੌਤ

Published

on

27 ਜਨਵਰੀ 2024: ਹੁਸ਼ਿਆਰਪੁਰ ਦੇ ਮੁਕੇਰੀਆਂ ‘ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਦੌਰਾਨ ਕਾਰ ਫਟ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਬਹੁਤ ਜ਼ਿਆਦਾ ਆਬਾਦੀ ਵਾਲੇ ਮੁਕੇਰੀਆਂ ਦੀ ਦੱਸੀ ਜਾ ਰਹੀ ਹੈ। ਜ਼ਖਮੀ ਵਿਅਕਤੀ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।