Punjab
ACCIDENT: ਈ ਰਿਕਸ਼ਾ ਤੇ ਬਾਈਕ ਦੀ ਹੋਈ ਆਹਮੋ-ਸਾਹਮਣੇ ਟੱਕਰ, 6 ਲੋਕ ਜ਼ਖਮੀ…

ਮੋਗਾ 4 ਅਗਸਤ 2023 : ਮੋਗਾ ਦੇ ਦੁਸਾਂਝ ਰੋਡ ‘ਤੇ ਬੀਤੀ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਅਤੇ ਇਕ ਈ-ਰਿਕਸ਼ਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਜਿਸ ਵਿੱਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਵਿਚ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਈ-ਰਿਕਸ਼ਾ ਨਾਲ ਜਾ ਰਹੀ ਕਾਰ ਵਿੱਚ ਜਾ ਟਕਰਾਇਆ। ਦੂਜੇ ਪਾਸੇ ਮੋਗਾ ਦੇ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਰਾਤ ਨੂੰ 6 ਮਰੀਜ਼ ਆਏ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਰੈਫਰ ਕਰ ਦਿੱਤਾ ਗਿਆ ਅਤੇ ਬਾਕੀ 5 ਮਰੀਜ਼ਾਂ ਨੂੰ ਸੀਟੀ ਸਕੈਨ ਲਈ ਭੇਜ ਦਿੱਤਾ ਗਿਆ ਹੈ।