News
ਮਹਾਰਾਸ਼ਟਰ ਦੇ ਭਿਵੰਡੀ ‘ਚ ਵਾਪਰਿਆ ਹਾਦਸਾ
ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ । ਵੀਰਵਾਰ ਰਾਤ ਨੂੰ ਭਿਵੰਡੀ ਵਿੱਚ 4 ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਇਹ ਖਦਸ਼ਾ ਹੈ ਕਿ ਕਈ ਲੋਕ ਮਲਬੇ ਹੇਠ ਫਸੇ ਹੋਏ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ NDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਰਾਹਤ ਦੀ ਗੱਲ ਇਹ ਹੈ ਕਿ ਬਚਾਅ ਟੀਮ ਨੇ ਮਲਬੇ ਹੇਠੋਂ ਇੱਕ ਔਰਤ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ, ਜਿਸ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ, ਮੌਕੇ ‘ਤੇ ਜੰਗੀ ਪੱਧਰ ‘ਤੇ ਬਚਾਅ ਕਾਰਜ ਜਾਰੀ ਹਨ, ਅਤੇ ਮਲਬੇ ਹੇਠ ਫਸੇ ਹੋਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
