Connect with us

News

ਮਥੁਰਾ ਦੇ ਵ੍ਰਿੰਦਾਵਨ ‘ਚ ਵਾਪਰਿਆ ਹਾਦਸਾ , 10 ਲੋਕਾਂ ਦੀ ਮੌਤ

Published

on

ਉੱਤਰ ਪ੍ਰਦੇਸ਼ ਦੇ Mathura ਦੇ ਵ੍ਰਿੰਦਾਵਨ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪਵਿੱਤਰ Vrindavan ਵਿੱਚ Yamuna River ‘ਚ ਇੱਕ ਕਿਸ਼ਤੀ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ ।

ਮਿਲੀ ਜਾਣਕਾਰੀ ਮੁਤਾਬਕ, ਕਿਸ਼ਤੀ ਵਿੱਚ ਸਵਾਰ ਯਾਤਰੀ ਦਰਸ਼ਨ ਲਈ ਜਾ ਰਹੇ ਸਨ ਕਿ ਅਚਾਨਕ ਕਿਸ਼ਤੀ ਆਰਜ਼ੀ ਪੁਲ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਿਸ਼ਤੀ ਬੇਕਾਬੂ ਹੋ ਕੇ ਪਲਟ ਗਈ ਅਤੇ ਸਾਰੇ ਯਾਤਰੀ ਪਾਣੀ ਵਿੱਚ ਡਿੱਗ ਪਏ।

ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਈ ਹੋਰ ਲਾਪਤਾ ਦੱਸੇ ਜਾ ਰਹੇ ਹਨ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਬਚਾਵ ਟੀਮਾਂ ਵੱਲੋਂ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰੈਸਕਿਊ ਆਪਰੇਸ਼ਨ ਜਾਰੀ ਹੈ ਅਤੇ ਘਟਨਾ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।