National
ਗੋਆ-ਮੁੰਬਈ ਹਾਈਵੇਅ ‘ਤੇ ਹੋਏ ਹਾਦਸੇ, ਬੱਸ ਪਲਟਣ ਨਾਲ 13 ਲੋਕਾਂ ਦੀ ਮੌਤ
ਗੋਆ-ਮੁੰਬਈ ਹਾਈਵੇਅ ‘ਤੇ ਵੀਰਵਾਰ ਸਵੇਰੇ ਦੋ ਸੜਕ ਹਾਦਸੇ ਵਾਪਰੇ।ਜੋ ਕਿ ਕਨਕਾਵਲੀ ਨੇੜੇ ਇਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 13 ਯਾਤਰੀਆਂ ਦੀ ਮੌਤ ਹੋ ਗਈ ਜਦਕਿ 23 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਬੱਸ ਵਿੱਚ 36 ਲੋਕ ਸਵਾਰ ਸਨ। ਦੂਜੇ ਪਾਸੇ ਕਾਰ ਅਤੇ ਟਰੱਕ ਦੀ ਟੱਕਰ ‘ਚ 9 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 4 ਸਾਲ ਦਾ ਬੱਚਾ ਵੀ ਸ਼ਾਮਲ ਸੀ।
ਪਹਿਲਾ ਹਾਦਸਾ ‘ਚ 13 ਲੋਕਾਂ ਦੀ ਮੌਤ
ਗੋਆ-ਮੁੰਬਈ ਹਾਈਵੇਅ ‘ਤੇ ਕਨਕਾਵਲੀ ਨੇੜੇ ਇਕ ਨਿੱਜੀ ਬੱਸ ਪਲਟ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਥੇ ਇਲਾਜ ਦੌਰਾਨ 9 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ। ਬੱਸ ਵਿੱਚ 36 ਲੋਕ ਸਵਾਰ ਸਨ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਹਾਦਸਾ ਡਰਾਈਵਰ ਦਾ ਕੰਟਰੋਲ ਗੁਆਉਣ ਕਾਰਨ ਵਾਪਰਿਆ ਹੈ।
ਦੂਜਾ ਹਾਦਸਾ: ਬੱਚੇ ਸਮੇਤ 9 ਲੋਕਾਂ ਦੀ ਮੌਤ
ਮੁੰਬਈ-ਗੋਆ ਹਾਈਵੇਅ ‘ਤੇ ਅੱਜ ਸਵੇਰੇ 5 ਵਜੇ ਇਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 4 ਸਾਲਾ ਬੱਚੀ ਗੰਭੀਰ ਜ਼ਖਮੀ ਹੋ ਗਈ ਹੈ। ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਸਾਰੇ ਆਪਣੇ ਰਿਸ਼ਤੇਦਾਰ ਦੀ ਮੌਤ ‘ਤੇ ਸ਼ੋਕ ਸਭਾ ‘ਚ ਹਿੱਸਾ ਲੈਣ ਤੋਂ ਬਾਅਦ ਰਤਨਾਗਿਰੀ ਪਰਤ ਰਹੇ ਸਨ।