Punjab
ਫ਼ਿਰੋਜ਼ਪੁਰ ਤੋਂ ਧਰਨੇ ‘ਤੇ ਜਾ ਰਹੇ ਕਿਸਾਨਾਂ ਦੀ ਟਰੈਕਟਰ ਟਰਾਲੀ ਨਾਲ ਵਾਪਰਿਆ ਹਾਦਸਾ, 1 ਦੀ ਮੌਤ

24 ਫਰਵਰੀ 2024: ਪਿੰਡ ਮਨਸੂਰ ਦੇਵਾ, ਹਲਕਾ ਜੀਰਾ, ਫ਼ਿਰੋਜ਼ਪੁਰ ਦਾ ਰਹਿਣ ਵਾਲਾ ਗੁਰਜੰਟ ਸਿੰਘ ਉਰਫ਼ ਬੱਬੂ (32) ਕਿਸਾਨ ਧਰਨੇ ਲਈ ਪਿੰਡ ਮਨਸੂਰ ਦੇਵਾ ਤੋਂ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਰਾਜਪੁਰਾ ਪਹੁੰਚਿਆ ਤਾਂ ਰਸਤੇ ਵਿੱਚ ਬੱਜਰੀ ਨਾਲ ਭਰੀ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਗੁਰਜੰਟ ਸਿੰਘ ਉਰਫ ਬੱਬੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਜ਼ਖਮੀ ਹੋ ਗਏ। ਨੌਜਵਾਨ ਕੋਲ ਦੋ ਕਿਲੇ ਜ਼ਮੀਨ ਦੱਸੀ ਜਾਂਦੀ ਹੈ। ਜੋ ਆਪਣੇ ਹੱਕਾਂ ਲਈ ਹੜਤਾਲ ਕਰ ਰਿਹਾ ਸੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।