National
ਪੰਜਾਬ ‘ ਚ ਮੌਸਮ ਵਿਭਾਗ ਦੇ ਮੁਤਾਬਕ 23 ਤੋਂ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ

ਪਿਛਲੇ ਕੁਝ ਦੀਨਾ ਤੋਂ ਪੁਣਾਜਬ ਦੇ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਨਜਰ ਆ ਰਹੀ ਸੀ ਪਰ ਹੁਣ ਉੱਤਰ-ਮੱਧ ਅਤੇ ਉੱਤਰ-ਪੱਛਮੀ ਭਾਰਤ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤੇਜ਼ ਧੁੱਪ ਦੇਖਣ ਨੂੰ ਮਿਲ ਰਹੀ ਹੈ। ਫਿਲਹਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਦੇ ਮੁਤਾਬਕ ਅਗਲੇ ਹਫ਼ਤੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ, ਹਰਿਆਣਾ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਠੰਢੀਆਂ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਦੱਸਿਆ ਹੈ ਕਿ ਮੀਂਹ ਦਾ ਇਹ ਦੌਰ 26 ਜਨਵਰੀ ਤੱਕ ਰਹੇਗਾ। 23 ਤੋਂ 26 ਜਨਵਰੀ ਦਰਮਿਆਨ ਦਿੱਲੀ-ਐਨਸੀਆਰ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।