Uncategorized
ਮੁਲਜ਼ਮ ਬਲਦੇਵ ਨਿੱਕੂ ਨੇ ਖੋਲ੍ਹੇ ਕਈ ਰਾਜ਼: ਸਿੱਧੂ ਮੂਸੇਵਾਲਾ ਕਤਲ ਕੇਸ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮ ਬਲਦੇਵ ਨਿੱਕੂ ਤੋਂ ਵੀ ਪੁੱਛਗਿੱਛ ਜਾਰੀ ਹੈ। ਇਸ ਪੁੱਛਗਿੱਛ ਦੌਰਾਨ ਬਲਦੇਵ ਨਿੱਕੂ ਨੇ ਕਈ ਰਾਜ਼ ਖੋਲ੍ਹੇ ਹਨ। ਮੁਲਜ਼ਮ ਬਲਦੇਵ ਨੇ ਦੱਸਿਆ ਕਿ ਉਸ ਨੂੰ ਕਈ ਦਿਨਾਂ ਤੋਂ ਸ਼ਾਰਪ ਸ਼ੂਟਰਾਂ ਨੇ ਬੰਦੀ ਬਣਾ ਰੱਖਿਆ ਸੀ। ਇਸ ਦੇ ਨਾਲ ਹੀ ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਖੁਦ ਵੀ ਸ਼ਾਰਪ ਸ਼ੂਟਰਾਂ ਦੇ ਨਾਲ ਸੀ। ਪੁਲਿਸ ਨੇ ਮੁਲਜ਼ਮ ਨਿੱਕੂ ਕੋਲੋਂ ਨਾਜਾਇਜ਼ ਪਿਸਤੌਲ ਅਤੇ ਕਈ ਜਾਅਲੀ ਪਾਸਪੋਰਟ ਵੀ ਬਰਾਮਦ ਕੀਤੇ ਸੀ। ਇਸ ਦੌਰਾਨ ਉਨ੍ਹਾਂ ਹੋਰ ਖੁਲਾਸੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੋਸ਼ੀ ਕੇਕੜੇ ਸਮੇਤ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਦੱਸ ਦਈਏ ਕਿ ਮੁਲਜ਼ਮ ਬਲਦੇਵ ਨਿੱਕੂ ਵਾਸੀ ਹਰਿਆਣਾ ਦੇ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਲਦੇਵ ਉਰਫ਼ ਨਿੱਕੂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਕਤਲ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।