Connect with us

Punjab

ਘਰ ਨੂੰ ਤਾਲਾ ਲਗਾ ਫ਼ਰਾਰ ਹੋਇਆ ਮੁਲਜ਼ਮ, ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Published

on

ਸਥਾਨਕ ਸ਼ਹਿਰ ਦੇ ਮਾਸਟਰ ਕਲੋਨੀ ਮੁਰਾਦਪੁਰਾ ਇਲਾਕੇ ਵਿੱਚ ਨਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਦਾ ਪਤੀ ਘਰ ਨੂੰ ਤਾਲਾ ਲਗਾ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਮੁਖੀ ਸਾਗਰ ਬਨਾਲ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਰਾਦਪੁਰਾ ਇਲਾਕੇ ਦੀ ਮਾਸਟਰ ਕਲੋਨੀ ਦਾ ਰਹਿਣ ਵਾਲਾ ਬਲਜਿੰਦਰ ਸਿੰਘ ਕੁਝ ਸਮਾਂ ਪਹਿਲਾਂ ਜੇਲ੍ਹ ਤੋਂ ਵਾਪਸ ਆਇਆ ਸੀ, ਜਿਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਸਿਮਰਨ ਕੌਰ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਬਲਜਿੰਦਰ ਸਿੰਘ ਨੇ ਬੀਤੀ ਰਾਤ ਕਰੀਬ 11 ਵਜੇ ਆਪਣੀ ਪਤਨੀ ਸਿਮਰਨ ਕੌਰ ਦਾ ਚਾਕੂਆਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਲਦ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗੀ।