Connect with us

Punjab

ਗੁਰਦੁਆਰਾ ਸਾਹਿਬ ’ਚ ਬੇਅਦਬੀ ਦਾ ਮੁਲਜ਼ਮ ਕੁੱਟ ਕੁੱਟ ਮਾਰਿਆ

Published

on

PUNJAB : ਫ਼ਿਰੋਜ਼ਪੁਰ ਦੇ ਜੀਰਾ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਫੜ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਮੁਤਾਬਿਕ ਜੀਰਾ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਇਸ ਦੌਰਾਨ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ, ਜਿਸ ਤੋਂ ਬਾਅਦ ਉਥੇ ਮੌਜੂਦ ਸਾਥੀਆਂ ਨੇ ਉਸ ਨੂੰ ਫੜ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਬਖ਼ਸ਼ੀਸ਼ ਉਰਫ਼ ਗੋਲਾ (ਉਮਰ 22) ਵਾਸੀ ਨੇੜਲੇ ਪਿੰਡ ਤਲੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਅਕਤੀ ਨੇ ਅਜਿਹਾ ਕਿਉਂ ਕੀਤਾ। ਘਟਨਾ ਅੱਜ ਦੁਪਹਿਰ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਲੋਕ ਸਭਾ ਚੋਣਾਂ ਦੌਰਾਨ ਅਜਿਹੀ ਘਟਨਾ ਦਾ ਵਾਪਰਨਾ ਆਪਣੇ ਆਪ ਵਿੱਚ ਇੱਕ ਵੱਡਾ ਸਵਾਲ ਹੈ।

ਦੋਸ਼ੀ ਨੌਜਵਾਨ ਦੇ ਪਿਤਾ ਦਾ ਬਿਆਨ
ਦੋਸ਼ੀ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਦਿਮਾਗੀ ਤੌਰ ‘ਤੇ ਬਿਮਾਰ ਸੀ ਅਤੇ 2 ਸਾਲਾਂ ਤੋਂ ਦਵਾਈ ‘ਤੇ ਸੀ। ਪਹਿਲਾਂ ਵੀ ਕਈ ਵਾਰ ਉਹ ਬਿਨਾਂ ਦੱਸੇ ਘਰੋਂ ਚਲਾ ਜਾਂਦਾ ਸੀ। ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਗੁਰੂਘਰ ਪਹੁੰਚ ਗਏ। ਉਸਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਮੰਨੇ ਅਤੇ ਉਸਦੇ ਪੁੱਤਰ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।