Connect with us

Punjab

ਢੱਡਰੀਆਂ ਵਾਲੇ ਦੀ ਵੀਡੀਓ ਸ਼ੇਅਰ ਕਰਨ ਵਾਲੇ ਖਿਲਾਫ ਹੋਵੇਗੀ ਕਾਰਵਾਈ

ਢੱਡਰੀਆਂ ਵਾਲੇ ਦਾ ਕੋਈ ਵੀ ਦੀਵਾਨ ਨਹੀਂ ਲੱਗਣ ਦਿੱਤਾ ਜਾਵੇਗਾ

Published

on

ਢੱਡਰੀਆਂ ਵਾਲੇ ਦਾ ਕੋਈ ਵੀ ਦੀਵਾਨ ਨਹੀਂ ਲੱਗਣ ਦਿੱਤਾ ਜਾਵੇਗਾ 
ਢੱਡਰੀਆਂ ਵਾਲੇ ਦੀ ਵੀਡੀਓ ਸ਼ੇਅਰ ਕਰਨ ਵਾਲੇ ਖਿਲਾਫ ਹੋਵੇਗੀ ਕਾਰਵਾਈ 

24 ਅਗਸਤ : ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ‘ਚ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਹੋਈ,ਜਿਸ ਵਿੱਚ ਸਿੱਖ ਕੌਮ ਬਾਰੇ ਕੁਝ ਮਸਲਿਆਂ ਤੇ ਚਰਚਾ ਕੀਤੀ ਗਈ। ਇਸ ਮਸਲਿਆਂ ‘ਚ ਇੱਕ ਮਸਲਾ ਸੀ ਰਣਜੀਤ ਸਿੰਘ ਢੱਡਰੀਆਂ ਵਾਲੇ ਬਾਰੇ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ ਵਿੱਚ ਕਿਹਾ ਕਿ ਜਿੰਨੀ ਦੇਰ ਤੱਕ ਰਣਜੀਤ ਸਿੰਘ ਢੱਡਰੀਆਂ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆ ਕੇ ਮੁਆਫ਼ੀ ਨਹੀਂ ਮੰਗ ਲੈਂਦਾ ਉਨੀ ਦੇਰ ਤੱਕ  ਉਸਦੇ ਦੀਵਾਨ ਨਹੀਂ ਲੱਗਣਗੇ। 
ਜੇ ਰਣਜੀਤ ਸਿੰਘ ਢੱਡਰੀਆਂ ਵਾਲਾ ਆਪਣੀ ਕੋਈ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਵੀ ਕਰਦਾ ਹੈ ਤਾਂ ਉਸ ਦੀ ਵੀਡੀਓ ਸ਼ੇਅਰ ਕਰਨ ਵਾਲੇ ਦੇ ਖਿਲਾਫ ਕਾਰਵਾਈ ਹੋ ਸਕਦੀ ਹੈ।