Punjab
ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਦਾਕਾਰ ਸੋਨੂ ਸੂਦ ਹੋਏ ਨਤਮਸਤਕ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਅਦਾਕਾਰ ਸੋਨੂ ਸੂਦ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਨਾਲ ਹੀ ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ।
ਇਸ ਮੌਕੇ ਸੋਨੂ ਸਦੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਮੇਰੀ ਫ਼ਿਲਮ ‘ਫ਼ਤਿਹ’ ਆ ਰਹੀ ਹੈ ਅਤੇ ਉਸ ਫ਼ਿਲਮ ਦੀ ਕਾਮਯਾਬੀ ਲਈ ਮੈਂ ਅੱਜ ਦਰਬਾਰ ਸਾਹਿਬ ’ਚ ਮੱਥਾ ਟੇਕਣ ਆਇਆ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਫ਼ਿਲਮ ਦੀ ਕਾਮਯਾਬੀ ਦੇ ਨਾਲ ਜਿੰਨੀ ਵੀ ਕਮਾਈ ਹੋਵੇਗੀ ਉਸ ਨਾਲ ਉਹ ਗ਼ਰੀਬਾਂ ਅਤੇ ਪੰਜਾਬ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹੱਕ ’ਚ ਅਤੇ ਮਦਦ ਲਈ ਹਰ ਵੇਲੇ ਤਿਆਰ ਰਹਿਣਗੇ।
ਦੱਸਣਯੋਗ ਹੈ ਕਿ ਸੋਨੂ ਸੂਦ ਹਮੇਸ਼ਾ ਹੀ ਸਾਊਥ ਦੀਆਂ ਜਾਂ ਬਾਲੀਵੁੱਡ ਦੀਆਂ ਫ਼ਿਲਮਾਂ ’ਚ ਵਿਲਨ ਦਾ ਰੋਲ ਕਰਦੇ ਦਿਖਾਈ ਦਿੰਦੇ ਹਨ। ਇਸ ਵਾਰ ਉਹ ਪੰਜਾਬੀ ਫ਼ਿਲਮ’ਚ ਪੰਜਾਬੀ ਅੰਦਾਜ਼ ’ਚ ਦਿਖਾਈ ਦੇਣਗੇ।