Connect with us

Punjab

ਨਸ਼ੇੜੀ ਪਿਓ ਨੇ ਧੀ ਨਾਲ ਪਾਰ ਕੀਤੀਆਂ ਬੇਰਹਮੀ ਦੀਆਂ ਸਾਰੀਆਂ ਹੱਦਾਂ

Published

on

ਬਰਨਾਲਾ : ਪਿੰਡ ਮਹਿਤਾ ਵਿੱਚ ਇੱਕ ਲੜਕੀ ਨੂੰ ਉਸਦੇ ਪਿਤਾ ਵੱਲੋਂ ਬੇਰਹਿਮੀ ਨਾਲ ਕੁੱਟਣ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਪਿਤਾ ਆਪਣੀ 10 ਸਾਲਾ ਬੱਚੀ ਨੂੰ ਬੇਰਹਿਮੀ ਨਾਲ ਕੁੱਟ ਰਿਹਾ ਹੈ। ਇਸ ਦੇ ਨਾਲ ਹੀ ਗੁਆਂਢੀਆਂ ਦੇ ਮਨ੍ਹਾਂ ਕਰਨ ਦੇ ਬਾਵਜੂਦ ਵੀ ਉਸਨੇ ਲੜਕੀ ਨੂੰ ਨਹੀਂ ਛੱਡਿਆ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦੇਈਏ ਕਿ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਇੱਕ ਪਿਤਾ ਨਸ਼ੇ ਦੀ ਹਾਲਤ ਵਿੱਚ ਆਪਣੀ ਛੋਟੀ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਸੀ। ਇਸ ਵੀਡੀਓ ‘ਤੇ ਕਾਰਵਾਈ ਕਰਦੇ ਹੋਏ, ਅਸੀਂ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਹੈ ਅਤੇ ਕਾਰਵਾਈ ਸ਼ੁਰੂ ਹੋ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਮੈਂ ਅਜਿਹੀ ਹਿੰਸਾ ਦਾ ਸਖਤ ਵਿਰੋਧ ਕਰਦੀ ਹਾਂ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਵਿੱਚ ਹਮੇਸ਼ਾ ਮਦਦ ਕਰਾਂਗੀ। ਇਸਦੇ ਨਾਲ ਹੀ ਉਸਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਇਸ ਲੜਕੀ ਦੀ ਜ਼ਿੰਮੇਵਾਰੀ ਲੈ ਰਿਹਾ ਹੈ।