punjab
ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਨੇ ਦਿੱਤਾ ਅਸਤੀਫ਼ਾ

ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਪਤਨੀ ਰਮੀਜ਼ਾ ਹਕੀਮ ਨੇ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਮੀਜ਼ਾ ਨੇ ਪ੍ਰਾਈਵੇਟ ਪ੍ਰੈਰਕਟਿਸ ਦੀ ਇੱਛਾ ਦੇ ਚਲਦਿਆਂ ਇਹ ਫ਼ੈਸਲਾ ਲਿਆ ਹੈ। ਰਮੀਜ਼ਾ ਨੂੰ ਜੁਲਾਈ 2017 ‘ਚ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁੱਦੇ ‘ਤੇ ਨਿਯੁਕਤੀ ਕੀਤਾ ਗਿਆ ਸੀ। ਇਸ ਤੋਂ ਪਹਿਲਾ ਵੀ ਅਗਸਤ 2020 ‘ਚ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਪਰ ਉਸ ਵੇਲੇ ਅਸਤੀਫ਼ਾ ਮਨਜੂਰ ਨਹੀਂ ਕੀਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਦੀ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਸੀ।