Connect with us

punjab

ਪੰਜਾਬ ‘ਚ ਝੋਨੇ ਦੀ ਲੁਆਈ ਦਾ ਸੀਜ਼ਨ ਹੋਇਆ ਸ਼ੁਰੂ, ਸੂਬਾ ਸਰਕਾਰ ਨੇ ਪੁਖਤਾ ਇੰਤਜਾਮ ਕੀਤੇ

Published

on

farmers

ਪੰਜਾਬ ‘ਚ ਭਲਕੇ 10 ਜੂਨ ਤੋਂ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਲਈ ਲੋੜੀਂਦੇ ਇੰਤਜਾਮ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ‘ਚ ਇਸ ਸਾਲ ਕੁੱਲ 30.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਆਵੇਗਾ। ਜਿਸ ਵਿੱਚੋਂ 5.35 ਲੱਖ ਹੈਕਟੇਅਰ ਰਕਬਾ ਬਾਸਮਤੀ ਹੇਠ ਜਦਕਿ ਬਾਕੀ ਰਕਬਾ ਗੈਰ-ਬਾਸਮਤੀ ਝੋਨੇ ਹੇਠ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਕੁੱਲ ਰਕਬੇ ਵਿਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਦੀ ਬਿਜਾਈ ਪਹਿਲਾਂ ਹੀ ਚੱਲ ਰਹੀ ਹੈ ਜਿਸ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਝੋਨੇ ਦੀ ਲਵਾਈ ਤੋਂ ਬਾਅਦ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਲੋੜ ਪੈਂਦੀ ਹੈ। ਜਿਸ ਲਈ ਖੇਤੀਬਾੜੀ ਵਿਭਾਗ ਨੇ ਇਸ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ। ਡਾਇਰੈਕਟਰ ਨੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਸਬੰਧਤ ਲੋਕਾਂ ਨੂੰ ਕੋਵਿਡ ਦੀ ਮਹਾਮਾਰੀ ਦੇ ਸਮੇਂ ਵਿਚ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ।