Connect with us

punjab

ਜੀ-20 ਸੰਮੇਲਨ ਨੂੰ ਸਫਲ ਬਣਾਉਣ ਦੇ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ- CM ਮਾਨ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਅਧਿਕਾਰੀਆਂ ਦੇ ਨਾਲ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਮਹੀਨੇ ਅਤੇ ਜੂਨ ਮਹੀਨੇ ਦੇ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਨੂੰ ਸਫਲ ਬਣਾਉਣ ਦੇ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਉਥੇ ਹੀ ਜੀ-20 ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਅਸੀਂ ਸਾਰੇ ਕਿਸਮਤ ਵਾਲੇ ਹਾਂ ਕਿ ਸੂਬੇ ਵਿੱਚ ਅਜਿਹਾ ਵੱਡਾ ਸਮਾਗਮ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਪੰਜਾਬ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨ ਸਫ਼ਲਤਾ ਪੂਰਵਕ ਕਰਵਾ ਕੇ ਨਵੇਂ ਕੀਰਤੀਮਾਨ ਬਣਾਉਣ ਵਿੱਚ ਕਾਮਯਾਬ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 15, 16 ਤੇ 17 ਮਾਰਚ ਨੂੰ ਸਿੱਖਿਆ ਅਤੇ 22 ਅਤੇ 23 ਜੂਨ ਨੂੰ ਕਿਰਤ ਦੇ ਮੁੱਦੇ ਉਤੇ ਦੋ ਸੈਸ਼ਨ ਪੰਜਾਬ ਵਿੱਚ ਹੋਣ ਜਾ ਰਹੇ ਹਨ।ਸੀਐਮ ਮਾਨ ਨੇ ਕਿਹਾ ਕਿ ਪੰਜਾਬ ਨੂੰ ਆਪਣੀ ਨਿੱਘੀ ਮਹਿਮਾਨ ਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ-ਜਾਂਦਾ ਹੈ ਅਤੇ ਅਧਿਕਾਰੀ ਇਹ ਗੱਲ ਯਕੀਨੀ ਬਣਾਉਣ ਕਿ ਇਸ ਸੰਮੇਲਨ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਮਾਨ ਨੇ ਕਿਹਾ ਕਿ ਇਹ ਦੋ ਸੈਸ਼ਨ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਹਨ, ਜਿੱਥੇ ਰੋਜ਼ਾਨਾ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਦੇ ਵਿੱਚ ਨਤਮਸਤਕ ਹੋਣ ਅਤੇ ਜਲ੍ਹਿਆਵਾਲਾ ਬਾਗ਼ ਅਤੇ ਹੋਰ ਥਾਵਾਂ ਦੇਖਣ ਦੇ ਲਈ ਆਉਂਦੇ ਹਨ।ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਸੰਮੇਲਨ ਪੰਜਾਬ ਨੂੰ ਵਪਾਰ ਪੱਖੋਂ ਸਭ ਤੋਂ ਤਰਜੀਹੀ ਸਥਾਨ ਵਜੋਂ ਵਿਸ਼ਵ ਭਰ ਵਿੱਚ ਉਭਾਰੇਗਾ ਅਤੇ ਇਸ ਨਾਲ ਸਰਕਾਰ ਨੂੰ ਨਵੇਂ ਕਾਰੋਬਾਰਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹਾਸਲ ਉਪਲਬਧੀਆਂ ਬਾਰੇ ਦੱਸਣ ਦਾ ਮੌਕਾ ਵੀ ਮਿਲ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਦਰਸਾਇਆ ਜਾ ਸਕਦਾ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵੱਧ ਤੋਂ ਵੱਧ ਨਿਵੇਸ਼ ਪੰਜਾਬ ਦੇ ਲਈ ਖਿੱਚਿਆ ਜਾ ਸਕਦਾ ਹੈ।

Continue Reading