Punjab
ਜੇਲ੍ਹ ‘ਚ ਜਨਮਦਿਨ ਪਾਰਟੀ ਦੀ ਵੀਡੀਓ ‘ਤੇ ADGP ਦੀ ਕਾਰਵਾਈ
5 ਜਨਵਰੀ 2024: ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਕਤਲ ਦੇ ਮੁਲਜ਼ਮ ਨੇ ਕੈਦੀਆਂ ਨਾਲ ਜਨਮ ਦਿਨ ਦੀ ਪਾਰਟੀ ਦੀ ਵੀਡੀਓ ਬਣਾਈ,ਵੀਡੀਓ ਸਾਹਮਣੇ ਆਉਣ ਮਗਰੋਂ ਏਡੀਜੀਪੀ ਅਰੁਣ ਪਾਲ ਸਿੰਘ ਨੇ ਕਾਰਵਾਈ ਕੀਤੀ,ਦੇਰ ਰਾਤ ਥਾਣਾ ਡਿਵੀਜ਼ਨ ਨੰਬਰ 7 ਵਿੱਚ ਵੀਡੀਓ ਵਿੱਚ ਦਿਖਾਈ ਦੇਣ ਵਾਲੇ 10 ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ| ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲੇ ਦੀ ਜਾਂਚ ਹੁਣ ਅੰਦਰੂਨੀ ਡੀਆਈਜੀ ਨੂੰ ਸੌਂਪੀ ਗਈ ਹੈ| ਏਡੀਜੀਪੀ ਜੇਲ੍ਹ ਅਰੁਣਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪੰਜਾਬ ਸਾਈਬਰ ਸੈੱਲ ਨੂੰ ਵੀ ਪੱਤਰ ਲਿਖਿਆ ਏ ਕਿ ਜਿਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਜੇਲ੍ਹ ਦੀ ਇਹ ਵੀਡੀਓ ਚੱਲ ਰਹੀ ਹੈ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਵੇ, ਨਾਲ ਹੀ ਉਨ੍ਹਾਂ ਕਿਹਾ ਕਿ ਲੁਧਿਆਣਾ ਜੇਲ੍ਹ ਦੇ ਜਨਮ ਦਿਨ ਦੀ ਵੀਡੀਓ ਮਾਮਲੇ ਵਿੱਚ ਜਿਸ ਵੀ ਅਧਿਕਾਰੀ ਦੀ ਮਿਲੀਭੁਗਤ ਪਾਈ ਗਈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ| ਇਹ ਤੈਅ ਹੈ ਕਿ ਉਸ ਅਧਿਕਾਰੀ ਨੂੰ ਸਜ਼ਾ ਮਿਲੇਗੀ,ਹੁਣ ਆਉਣ ਵਾਲੇ ਦਿਨਾਂ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦਾ ਅਚਨਚੇਤ ਨਿਰੀਖਣ ਵੀ ਕਰਨਗੇ|