Connect with us

punjab

ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ ਸਟੈਨੋਗ੍ਰਾਫ਼ੀ ਕੋਰਸ ਲਈ ਦਾਖਲਾ ਸ਼ੁਰੂ

Published

on

stenography

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ਼ ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੈਨਿਕ ਵੋਕੇਸ਼ਨਲ ਸੈਂਟਰ ਪਟਿਆਲਾ ਵਿਖੇ ਸੈਸ਼ਨ 2021-22 ਲਈ ਇੱਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਭਾਸ਼ਾ ਵਿਭਾਗ, ਪੰਜਾਬ ਤੋਂ ਮਾਨਤਾ ਪ੍ਰਾਪਤ ਇਸ ਕੋਰਸ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਪੰਜਾਬੀ ਟਾਈਪਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਸਟੈਨੋਗ੍ਰਾਫ਼ੀ ਕੋਰਸ ਦੀ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਕੋਰਸ ਲਈ ਉਮੀਦਵਾਰ ਗਰੈਜੂਏਸ਼ਨ ਪਾਸ ਹੋਵੇ। ਇਸ ਕੋਰਸ ਵਿੱਚ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਆਰਥਿਕ ਤੌਰ ਤੇ ਪਛੜੇ ਵਰਗ ਦੇ ਸਿਖਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿੱਚ ਚਾਹਵਾਨ ਸਿਖਿਆਰਥੀ ਦਾਖਲਾ ਫਾਰਮ ਮਿਤੀ 30 ਅਗਸਤ 2021 ਤੱਕ ਜਮਾਂ ਕਰਵਾ ਸਕਦੇ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਕਿਹਾ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫੋਨ  ਨੰਬਰ 0175-2361188, 8283860052 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।